ਇਟਲੀ : ਕਿਰਤੀਆਂ ਸਬੰਧੀ ਮੰਗਾਂ ਨੂੰ ਲੈ ਕੇ ਸਿਰਮੌਰ ਮਜ਼ਦੂਰ ਜੱਥੇਬੰਦੀ ਵੱਲੋ ਵਿਸ਼ਾਲ ਰੋਸ ਮੁਜ਼ਾਹਰਾ
Tuesday, Jul 09, 2024 - 05:07 PM (IST)
ਰੋਮ (ਦਲਵੀਰ ਕੈਂਥ): ਇਟਲੀ ਵਿੱਚ ਬੀਤੇ ਦਿਨੀ ਕੰਮ ਦੌਰਾਨ ਬਾਂਹ ਵੱਢੇ ਜਾਣ ਕਾਰਨ ਅਤੇ ਸਹੀ ਸਮੇਂ ਤੇ ਹਸਪਤਾਲ ਨਾ ਪਹੁੰਚਾਉਣ ਕਾਰਨ ਮਾਰੇ ਗਏ ਪੰਜਾਬੀ ਸਤਨਾਮ ਸਿੰਘ ਦਾ ਮੁੱਦਾ ਬਹੁਤ ਗਰਮਾਇਆ ਰਿਹਾ। ਜਿਸ ਖ਼ਿਲਾਫ਼ ਲੋਕ ਸੜਕਾਂ 'ਤੇ ਉਤਰੇ ਸਨ ਅਤੇ ਦੋ ਰੋਸ ਮੁਜ਼ਾਹਰੇ ਹੋ ਚੁੱਕੇ ਹਨ। ਜਿਸ ਦੇ ਨਤੀਜੇ ਵਜੋਂ ਸਤਨਾਮ ਸਿੰਘ ਦਾ ਸ਼ੋਸ਼ਣ ਕਰਨ ਵਾਲੇ ਉਸ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਕਰ ਦਿੱਤਾ ਗਿਆ। ਕਿਰਤੀਆਂ ਦੀ ਸਿਰਮੌਰ ਜਥੇਬੰਦੀ ਸੀ.ਜੀ.ਆਈ.ਐਲ ਵੱਲੋਂ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਬਾਰੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੈਡਮ ਹਰਦੀਪ ਕੌਰ ਲਾਉਰਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੇ ਸੱਦੇ 'ਤੇ ਇਟਲੀ ਭਰ ਤੋਂ ਉਨ੍ਹਾਂ ਦੀ ਜਥੇਬੰਦੀ ਦੇ ਵਰਕਰ ਅਤੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬੀ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਦੇ ਲੋਕ ਇਸ ਵਿਸ਼ਾਲ ਇਕੱਠ ਵਿੱਚ ਸ਼ਾਮਿਲ ਹੋਏ।
ਪੜ੍ਹੋ ਇਹ ਅਹਿਮ ਖ਼ਬਰ-ਰੂਸ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਿਤ, ਕਹੀਆਂ ਵੱਡੀਆਂ ਗੱਲਾਂ
ਜਿਸ ਵਿੱਚ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਵੱਖ-ਵੱਖ ਬੁਲਾਰਿਆਂ ਨੇ ਕਿਰਤੀਆਂ ਦੇ ਹੋ ਰਹੇ ਸ਼ੋਸ਼ਣ ਦੀ ਬਹੁਤ ਹੀ ਡੂੰਘੇ ਲਫਜ਼ਾਂ ਨਾਲ ਨਿੰਦਿਆ ਕੀਤੀ। ਇਹ ਇਕੱਠ ਕਿਰਤੀਆਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਅਤੇ ਇਟਲੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੰਮ ਕਰ ਰਹੇ ਕੱਚੇ ਬੰਦਿਆਂ ਨੂੰ ਪੱਕੇ ਕਰਵਾਉਣ ਲਈ ਇਮੀਗਰੇਸ਼ਨ ਖੋਲ੍ਹਣ ਲਈ ਅਤੇ ਸਰਕਾਰ ਤੱਕ ਇਹ ਗੱਲ ਪਹੁੰਚਾਉਣ ਲਈ ਕੀਤਾ ਗਿਆ ਸੀ ਤਾਂ ਜੋ ਇਟਾਲੀਅਨ ਸਰਕਾਰ ਛੇਤੀ ਤੋਂ ਛੇਤੀ ਇਮੀਗ੍ਰੇਸ਼ਨ ਖੋਲ੍ਹ ਕੇ ਇਨ੍ਹਾਂ ਕੱਚੇ ਬੰਦਿਆਂ ਨੂੰ ਪੱਕਿਆਂ ਕਰੇ ਤਾਂ ਜੋ ਉਨਾਂ ਨੂੰ ਕੰਮਾਂ 'ਤੇ ਅਜਿਹੇ ਸ਼ੋਸ਼ਣ ਦਾ ਸ਼ਿਕਾਰ ਨਾ ਹੋਣਾ ਪਵੇ। ਉਨ੍ਹਾਂ ਨੂੰ ਸਿਹਤ, ਰਹਿਣ-ਸਹਿਣ ਅਤੇ ਅਜਿਹੀਆਂ ਹੋਰ ਸਾਰੀਆਂ ਬੁਨਿਆਦੀ ਸਹੂਲਤਾਂ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਇਸ ਇਕੱਠ ਵਿੱਚ ਦੂਰੋਂ ਨੇੜਿਓਂ ਪਹੁੰਚ ਕੇ ਇੱਕਜੁਟਤਾ ਦਾ ਸਬੂਤ ਦੇਣ ਲਈ ਸਾਰੇ ਭਾਰਤੀ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਦਾ ਵੀ ਆਪਣੀ ਸੰਸਥਾ ਵੱਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਿਰਤੀਆਂ ਦੇ ਹੱਕ ਵਿੱਚ ਹੋਰ ਰਹੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਉਹ ਅੱਗੇ ਤੋਂਂ ਵੀ ਉਨ੍ਹਾਂ ਦੀ ਸੰਸਥਾ ਦਾ ਸਾਥ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।