ਇਟਲੀ : ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਜਾਇਆ ਗਿਆ ਵਿਸ਼ੇਸ ਦੀਵਾਨ

Thursday, Dec 28, 2023 - 06:32 PM (IST)

ਰੋਮ (ਕੈਂਥ): ਇਟਲੀ ਦੇ ਸਿੱਖ ਇਤਿਹਾਸ ਵਿੱਚ ਪਹਿਲੇ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ, ਰੇਜੋ ਇਮੀਲੀਆ ਵੱਲੋਂ ਹਮੇਸ਼ਾ ਹੀ ਸਿੱਖ ਧਰਮ ਦੇ ਮੁੱਖ ਦਿਹਾੜਿਆਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਹੀ ਲੜੀ ਤਹਿਤ ਚੱਲ ਰਹੇ ਸ਼ਹੀਦੀ ਪੰਦਰਵਾੜੇ ਦੌਰਾਨ ਦਸਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਮਿਤੀ 28 ਦਸੰਬਰ ਨੂੰ ਕਰਵਾਏ ਗਏ। ਸਵੇਰੇ 10:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਗਿਆਨੀ ਜਵਾਲਾ ਸਿੰਘ ਪਤੰਗਾ ਜੀ ਨੇ ਸਿੱਖ ਸੰਗਤਾਂ ਨੂੰ ਸ਼ਹੀਦੀ ਦਿਹਾੜਿਆਂ ਨਾਲ ਢਾਡੀ ਵਾਰਾਂ ਰਾਹੀਂ ਸਨਮੁੱਖ ਕਰਵਾਇਆ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- Year ender 2023: ਵਿਸ਼ਵ ਭਰ 'ਚ ਇਨ੍ਹਾਂ ਕੁਦਰਤੀ ਆਫ਼ਤਾਂ ਨੇ ਮਚਾਈ ਤਬਾਹੀ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ

ਗਿਆਨੀ ਜੀ ਦਾ ਸੰਗਤਾਂ ਨੂੰ ਚਲਦੇ ਪ੍ਰਸੰਗ ਨਾਲ ਜੋੜਨ ਦਾ ਇੱਕ ਵੱਖਰਾ ਅੰਦਾਜ਼ ਹੈ, ਜਦੋਂ ਉਹ ਪ੍ਰਸੰਗ ਸੁਣਾਉਦੇ ਹਨ ਤਾਂ ਸਮਾਂ ਸਮਝੋ ਜਿਵੇਂ ਰੁੱਕ ਜਾਂਦਾ ਹੈ। ਸ਼ਹੀਦੀ ਵਾਰਾਂ ਸੁਣਦਿਆਂ ਸੰਗਤਾਂ ਦੀਆਂ ਅੱਖਾਂ ਵਿੱਚ ਵੈਰਾਗ ਦੇ ਹੰਝੂ ਸਨ। ਜੋ ਚਾਰੇ ਸਾਹਿਬਜ਼ਾਦਿਆਂ ਮਾਤਾ ਜੀ ਅਤੇ ਸਮੂਹ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਸੀ। ਜ਼ਿਕਰਯੋਗ ਹੈ ਕਿ ਚੱਲ ਰਹੇ ਸ਼ਹੀਦੀ ਪੰਦਰਵਾੜੇ ਦੌਰਾਨ ਨੌਜਵਾਨ ਵੀਰਾਂ ਵੱਲੋਂ ਇਲਾਕਾ ਨਿਵਾਸੀ ਸਾਧ-ਸੰਗਤ ਦੇ ਸਹਿਯੋਗ ਨਾਲ ਰੋਜ਼ਾਨਾ ਸ਼ਾਮ 04:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਜਾਂਦੇ ਹਨ। ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕੀ ਢਾਡੀ ਜਥਾ ਪੂਰਾ ਹਫ਼ਤਾ ਹੀ ਸੰਗਤਾਂ ਨੂੰ ਸ਼ਾਮ ਦੇ ਦੀਵਾਨਾਂ ਵਿੱਚ ਗੁਰ ਇਤਿਹਾਸ ਸਰਵਣ ਕਾਰਵਾਏਗਾ। ਗੁਰੂ ਦੇ ਬਖਸ਼ੇ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News