ਇਟਲੀ: ਸਤਿਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ 13 ਨਵੰਬਰ ਨੂੰ ਮਨਾਇਆ ਜਾਵੇਗਾ

Wednesday, Nov 09, 2022 - 03:29 PM (IST)

ਰੋਮ (ਕੈਂਥ): ਸਿੱਖੀ ਦੇ ਪ੍ਰਚਾਰ ਦੇ ਮੋਢੀ ਸਤਿਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਮਨੇਰਬੀਓ ਜ਼ਿਲ੍ਹਾ ਬਰੇਸ਼ੀਆ ਵਿਖੇ 13 ਨਵੰਬਰ ਦਿਨ ਐਤਵਾਰ ਨੂੰ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਵਨ ਅੰਮ੍ਰਿਤਬਾਣੀ ਦੇ ਆਖੰਡ ਜਾਪ ਕੀਤੇ ਜਾਣਗੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਜਾਵੇਗੀ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਭਾਰਤੀ ਮੂਲ ਦੀ ਅਰੁਣਾ ਮਿਲਰ ਨੇ ਰਚਿਆ ਇਤਿਹਾਸ, ਬਣੀ ਲੈਫਟੀਨੈਂਟ ਗਵਰਨਰ

ਸਮਾਗਮ ਦੌਰਾਨ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਸ ਵਿਚ ਬੀਬੀ ਭੁਪਿੰਦਰ ਕੌਰ ਵਿਚੈਂਸਾ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਆਈਆਂ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਪਰੋਕਤ ਜਾਣਕਾਰੀ ਗੁਰੂ ਘਰ ਦੇ ਪ੍ਰਧਾਨ ਅਮਰੀਕ ਦੌਲੀਕੇ ਨੇ ਦਿੰਦਿਆਂ ਸੰਗਤਾਂ ਨੂੰ ਹੁੰਮਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ।


Vandana

Content Editor

Related News