ਇਟਲੀ : 40 ਮੁਕਤਿਆਂ ਦੀ ਯਾਦ ''ਚ 13 ਜਨਵਰੀ ਨੂੰ ਹੋਣਗੇ ਅੰਮ੍ਰਿਤ ਸੰਚਾਰ

12/22/2023 5:17:28 PM

ਮਿਲਾਨ ਇਟਲੀ (ਸਾਬੀ ਚੀਨੀਆ): ਗੁਰਦੁਆਰਾ ਸਿੰਘ ਸਭਾ ਨੋਵੇਲਾਰਾ (ਰਿਜੋਇਮੀਲੀਆ) ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ 13 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 13 ਜਨਵਰੀ ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸਿੱਖ ਸੰਗਤ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਇਹ ਮਹਾਨ ਅੰਮ੍ਰਿਤ ਸੰਚਾਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਯੁਨੀਅਨ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।  

ਪੜ੍ਹੋ ਇਹ ਅਹਿਮ ਖ਼ਬਰ-UK ਸਰਕਾਰ ਦਾ 'ਵੀਜ਼ਾ' ਸਬੰਧੀ ਸਖ਼ਤ ਫ਼ੈਸਲੇ 'ਤੇ ਯੂ-ਟਰਨ, ਕੀਤਾ ਇਹ ਐਲਾਨ

ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਵਿੱਚਲੀ ਸੰਗਤ ਨੂੰ ਬੇਨਤੀ ਕਰਦਿਆ ਕਿਹਾ ਕਿ ਵੱਧ ਤੋਂ ਵੱਧ ਪਰਿਵਾਰ ਅੰਮ੍ਰਿਤ ਸੰਚਾਰ ਲਈ ਆਪਣਾ ਨਾਮ ਲਿਖਵਾਉਣ ਅਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਦਾ ਲਾਹਾ ਲੈਣ ਅਤੇ ਗੁਰੁ ਵਾਲੇ ਬਣਨ। ਉਹਨਾਂ ਕਿਹਾ ਕਿ ਜਿਹਨਾਂ ਨੇ ਵੀ ਅੰਮ੍ਰਿਤ ਪਾਣ ਕਰਨਾ ਹੈ। ਉਹ ਕੇਸ਼ੀ ਇਸ਼ਨਾਨ ਕਰਕੇ ਸਮੇ ਸਿਰ ਗੁਰਦੁਆਰਾ ਪਹੁੰਚਣ। ਅੰਮ੍ਰਿਤ ਅਭਿਲਾਖੀਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ।ਇਸ ਮੌਕੇ ਗੁਰੁ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News