ਇਟਲੀ : ਲਵੀਨੀਓ ''ਚ ਘੱਲੂਘਾਰਾ ਦਿਵਸ ਤੇ ਸਲਾਨਾ ਸਮਾਗਮ ਆਯੋਜਿਤ
Tuesday, Jun 13, 2023 - 04:21 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਰਾਜਧਾਨੀ ਰੋਮ ਦੇ ਪੰਜਾਬੀ ਭਾਈਚਾਰੇ ਦੀ ਵੱਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੀਤੇ ਦਿਨ ਘੱਲੂਘਾਰਾ ਦਿਵਸ ਤੇ ਸਾਕਾ ਨੀਲਾ ਤਾਰਾ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।
ਪੜ੍ਹੋ ਇਹ ਅਹਿਮ ਖ਼ਬਰ-ਇਤਿਹਾਸਕ ਰਾਜ ਦੌਰੇ 'ਤੇ PM ਮੋਦੀ ਦੇ ਸਵਾਗਤ ਲਈ ਤਿਆਰ ਭਾਰਤੀ ਅਮਰੀਕੀ
ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਸਵੇਰੇ ਸ੍ਰੀ ਆਖੰਡ ਸਾਹਿਬ ਆਰੰਭ ਕਰਵਾਏ ਗਏ ਸਨ ਅਤੇ ਜਿਨ੍ਹਾਂ ਦੇ ਸੰਪੂਰਨਤਾ ਨਾਲ ਐਤਵਾਰ ਸਵੇਰੇ ਭੋਗ ਪਾਏ ਗਏ। ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਤੇ ਇਸ ਮੌਕੇ ਇੰਗਲੈਂਡ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਜਾਗੋ ਵਾਲੇ ਕਵੀਸ਼ਰੀ ਜਥੇ ਵਲੋਂ ਇਸ ਮਹਾਨ ਦਿਹਾੜੇ ਦੇ ਇਤਿਹਾਸ ਤੇ ਸਾਕੇ ਵਾਰੇ ਸੰਖੇਪ ਨਾਲ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਗੁਰਦੁਆਰਾ ਗੋਬਿੰਦਸਰ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਸੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।