ਬ੍ਰਹਮ ਗਿਆਨੀ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ''ਚ ਧਾਰਮਿਕ ਸਮਾਗਮ 30 ਮਈ ਨੂੰ

Tuesday, May 18, 2021 - 01:53 PM (IST)

ਬ੍ਰਹਮ ਗਿਆਨੀ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ''ਚ ਧਾਰਮਿਕ ਸਮਾਗਮ 30 ਮਈ ਨੂੰ

ਮਿਲਾਨ/ਇਟਲੀ (ਸਾਬੀ ਚੀਨੀਆ): ਸਿੱਖ ਕੌਮ ਦੇ ਮਹਾਨ ਯੋਧੇ ਅਤੇ ਮਹਾ ਤਪੱਸਵੀ ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਨੂੰ ਯਾਦ ਕਰਦਿਆਂ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਦੀਆਂ ਸਮੂਹ ਸੰਗਤਾਂ ਵੱਲੋਂ ਇਕ ਵਿਸ਼ਾਲ ਧਾਰਮਿਕ ਸਮਾਗਮ 30 ਮਈ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ 28 ਮਈ ਨੂੰ ਸ੍ਰੀ ਆੰਖਠ ਪਾਠ ਸਾਹਿਬ ਆਰੰਭ ਹੋਣਗੇ ਜਿੰਨਾਂ ਦੇ ਭੋਗ 30 ਮਈ ਦਿਨ ਐਤਵਾਰ ਪੁਵਾਏ ਜਾਣਗੇ।

ਪੜ੍ਹੋ ਇਹ ਅਹਿਮ ਖਬਰ- ਵੱਡੀ ਖ਼ਬਰ: ਆਸਟ੍ਰੇਲੀਆ ਨੇ ਸਕੂਲਾਂ 'ਚ ਸਿੱਖ ਬੱਚਿਆਂ ਦੇ 'ਕਿਰਪਾਨ' ਪਹਿਨਣ 'ਤੇ ਲਾਈ ਪਾਬੰਦੀ

ਉਪਰੰਤ ਗੁਰਦੁਆਰਾ ਸਾਹਿਬ ਦੇ ਹਾਜੂਰੀ ਜੱਥੇ ਵੱਲੋਂ ਆਈਆਂ ਸੰਗਤਾਂ ਸਿੱਖ ਇਤਿਹਾਸ ਅਤੇ ਗੁਰਬਾਣੀ ਕੀਤਰਨ ਨਾਲ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕਿ ਲੰਗਰ ਵੀ ਅਤੁੱਟ ਵਰਤਾਏ ਜਾਣਗੇ। ਦੱਸਣਯੋਗ ਹੈ ਕਿ ਬਾਬਾ ਬੀਰ ਸਿੰਘ ਨੌਰੰਗਾਬਾਦ ਦੀ ਯਾਦ ਨੂੰ ਸਰਪਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਨੂੰ ਲੈਕੇ ਇਲਾਕੇ ਦੀਆਂ ਸਮੂਹ੍ ਸੰਗਤਾਂ ਵਿਚ ਭਾਰੀ ਉਤਿਸ਼ਾਹ ਵੇਖਿਆ ਜਾ ਸਕਦਾ ਹੈ।


author

Vandana

Content Editor

Related News