ਇਟਲੀ ''ਚ ਬੀਬੀ ਜਗੀਰ ਕੌਰ ਨੇ ਅਕਾਲੀ ਲੀਡਰਾਂ ਤੇ ਵਰਕਰਾਂ ਨੂੰ ਕੀਤਾ ਸੰਬੋਧਨ

2/23/2020 5:16:42 PM

 ਰੋਮ/ਇਟਲੀ (ਕੈਂਥ): ਸਾਰੇ ਹੀ ਸਿੱਖ ਭਾਈਚਾਰੇ ਲਈ ਬੜੇ ਮਾਣ ਵਾਲੀ ਗਲ ਹੈ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਦੇਸ਼ਾਂ-ਵਿਦੇਸ਼ਾਂ ਵਿਚ ਬੜੀ ਸਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਹੀ ਤਰ੍ਹਾਂ 450 ਸਾਲਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਦਿਹਾੜਾ ਦੇਸ਼ਾਂ-ਵਿਦੇਸ਼ਾਂ ਵਿਚ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬੜੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ।ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਟਰੱਸਟ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਇਟਲੀ ਦੇ ਸਹਿਰ ਮੋਦਨਾਂ (ਕੱਸਤਲਫਰਾਂਕੋ) ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲੀਡਰਾਂ ਤੇ ਵਰਕਰਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਪ੍ਰੈੱਸ ਦੇ ਰੂਬਰੂ ਹੋ ਕੇ ਕਹੇ।

ਇਸ ਮੌਕੇ ਉਹਨਾਂ ਕਿਹਾ ਕਿ ਇਸੇ ਹੀ ਸਾਲ ਵਿਚ 100 ਸਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 100 ਸਾਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵੀ ਮਨਾਇਆ ਜਾਵੇਗਾ, ਜਿਸ ਵਿਚ ਦੇਸ਼ਾਂ-ਵਿਦੇਸ਼ਾਂ ਵਿਚੋਂ ਵੱਡੀ ਪੱਧਰ 'ਤੇ ਸੰਗਤਾਂ ਹਾਜ਼ਰੀ ਭਰਨਗੀਆਂ।ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੀ ਪ੍ਰਵਾਸੀ ਭਰਾਵਾਂ ਨੂੰ ਅਪੀਲ ਹੈ ਕਿ ਉਹ ਸੋਸ਼ਲ ਮੀਡੀਏ 'ਤੇ ਚੱਲ ਰਹੇ ਪ੍ਰਚਾਰ ਤੋਂ ਪ੍ਰਭਾਵਿਤ ਨਾ ਹੋਣ ਜੋ ਕਿ ਸਰਾ ਸਰ ਫੇਕ ਆਈ ਡੀਆਂ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸਿੱਖ ਕੌਮ ਨੂੰ ਗੁੰਮਰਾਹ ਕਰ ਰਹੇ ਹਨ ਜਿਸ ਤੋਂ ਸਾਨੂੰ ਬਚਣ ਦੀ ਮੁੱਖ ਲੋੜ ਹੈ।

ਉਹਨਾਂ ਕਿਹਾ ਕਿ ਜੇਕਰ ਸ੍ਰ ਪ੍ਰਕਾਸ਼ ਸਿੰਘ ਬਾਦਲ ਬੇਅੱਦਬੀ ਦੇ ਦੋਸ਼ੀ ਹਨ ਤਾਂ ਪੰਜਾਬ ਵਿਚ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਤਿੰਨ ਸਾਲ ਹੋ ਚੱਲੇ ਹਨ ਤਾਂ ਦੋਸ਼ੀ ਸਾਬਤ ਕਰਕੇ ਜੇਲ ਵਿਚ ਧੱਕਦੀ ਪਰ ਇਹ ਸਭ ਝੂਠ ਹੈ ਕਿਉਂਕਿ ਪੰਜਾਬ ਅੰਦਰ ਵਿਰੋਧੀ ਪਾਰਟੀਆਂ ਪੰਜਾਬ ਦਾ ਮਾਹੌਲ ਖਰਾਬ ਕਰਨ 'ਤੇ ਤੁੱਲੀਆਂ ਹੋਈਆਂ ਹਨ ਜੋ ਕਿ ਪੰਜਾਬ ਦਾ ਮਾਹੌਲ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਖਰਾਬ ਨਹੀ ਹੋਣ ਦੇਵੇਗੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਐਨ.ਆਰ.ਆਈ. ਵਿੰਗ ਇਟਲੀ ਦੇ ਸਿਰਕੱਢ ਆਗੂਆਂ ਜਿੰਨਾਂ ਵਿਚ ਪ੍ਰਧਾਨ ਜਗਵੰਤ ਸਿੰਘ ਲੈਹਰਾ, ਸੀਨੀਅਰ ਅਕਾਲੀ ਆਗੂ ਗੂਰਚਰਨ ਸਿੰਘ ਭੂੰਗਰਨੀ, ਸਕੱਤਰ ਜਨਰਲ ਲੱਖਵਿੰਦਰ ਸਿੰਘ ਡੋਗਰਾਂਵਾਲ ਅਤੇ ਨੌਜਵਾਨ ਸੀਨੀਅਰ ਆਗੂ ਜਨਰਲ ਸਕੱਤਰ ਹਰਦੀਪ ਸਿੰਘ ਬੋਦਲ ਅਤੇ ਜਗਜੀਤ ਸਿੰਘ ਜਨਰਲ ਸਕੱਤਰ ਆਦਿ ਨੇ ਆਪਣੀ ਹਾਜ਼ਰੀ ਦੌਰਾਨ ਯੂਰਪ ਵਿਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Vandana

Edited By Vandana