ਕੋਰੋਨਾ ਆਫ਼ਤ, ਇਟਲੀ ''ਚ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ''ਤੇ ਪਾਬੰਦੀ ਰਹੇਗੀ ਜਾਰੀ
Sunday, Jan 31, 2021 - 04:33 PM (IST)
ਰੋਮ/ਇਟਲੀ, (ਕੈਂਥ): ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਟਲੀ ਵਿੱਚ ਵੀ ਆਏ ਦਿਨ ਕੋਰੋਨਾ ਵਾਇਰਸ ਦੇ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਟਲੀ ਵਿੱਚ ਹੁਣ ਵੀ ਆਏ ਦਿਨ ਕੋਰੋਨਾ ਵਾਇਰਸ ਨਾਲ ਹੋਣ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੇ ਮੱਦੇਨਜ਼ਰ ਬਹੁਤ ਸਾਰੇ ਦੇਸ਼ਾਂ ਨੇ ਇੱਕ ਦੇਸ਼ ਤੋਂ ਦੂਜੇ ਦੇਸ਼ਾਂ ਵਿੱਚ ਆਉਣ ਜਾਣ ਵਾਲੇ ਯਾਤਰੀਆਂ ਅਤੇ ਹਵਾਈ ਸੇਵਾਵਾ ਤੇ ਪਾਬੰਦੀਆ ਲਗਾਈਆਂ ਹੋਈਆਂ ਹਨ।
ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਦਾ ਕਹਿਰ, ਯੂਕੇ 'ਚ ਜਨਵਰੀ ਦੇ ਪਹਿਲੇ ਦੋ ਹਫ਼ਤਿਆਂ 'ਚ ਗਈਆਂ ਸੈਂਕੜੇ ਜਾਨਾਂ
ਇਟਲੀ ਦੇਸ਼ ਵਲੋਂ ਵੀ ਬੀਤੇ ਸਮੇਂ ਦੌਰਾਨ ਬ੍ਰਾਜ਼ੀਲ ਸਮੇਤ ਕਈ ਦੇਸ਼ਾਂ ਤੇ ਯਾਤਰੀਆਂ ਤੇ ਪਾਬੰਦੀਆਂ ਲਗਾਈਆਂ ਗਈਆਂ ਸਨ ਪਰ ਇਟਲੀ ਦੇ ਸਿਹਤ ਮੰਤਰੀ ਰੌਬੇਰਤੋ ਸੰਪੇਰੰਜਾ ਵਲੋਂ ਮੁੜ ਇੱਕ ਵਾਰ ਫਿਰ ਤੋਂ ਬ੍ਰਾਜ਼ੀਲ ਵਿੱਚ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ਅਤੇ ਹਵਾਈ ਸੇਵਾਵਾ 'ਤੇ ਆਰਜ਼ੀ ਤੌਰ ਤੇ ਪਾਬੰਦੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਵਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਐਲਾਨ ਕੀਤਾ ਗਿਆ ਹੈ ਕਿ ਅਗਲੇ 14 ਦਿਨਾਂ ਲਈ ਇਹ ਪਾਬੰਦੀ ਲਾਗੂ ਰਹੇਗੀ।
ਪੜ੍ਹੋ ਇਹ ਅਹਿਮ ਖਬਰ- ਜਗਮੀਤ ਸਿੰਘ ਨੇ ਕੀਤਾ ਕਿਸਾਨ ਅੰਦਲੋਨ ਦਾ ਸਮਰਥਨ, ਪੀ.ਐੱਮ ਟਰੂਡੋ ਨੂੰ ਕੀਤੀ ਦਖਲ ਦੀ ਮੰਗ
ਉਨ੍ਹਾਂ ਕਿਹਾ ਕਿ ਸਾਨੂੰ ਇਹ ਫ਼ੈਸਲਾ ਇਟਲੀ ਦੇ ਹਿੱਤਾਂ ਲਈ ਲੈਣਾ ਪੈ ਰਿਹਾ ਹੈ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਇਟਲੀ ਵਿੱਚ ਫਿਰ ਤੋਂ ਕੋਰੋਨਾ ਵਾਇਰਸ ਦਾ ਕਹਿਰ ਵਧੇ ਅਤੇ ਸਾਨੂੰ ਮੁੜ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਾਵੇ। ਦੱਸਣਯੋਗ ਹੈ ਕਿ ਇਟਲੀ ਸਰਕਾਰ ਵਲੋਂ ਪਹਿਲਾਂ ਵੀ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ ਅਤੇ ਹਵਾਈ ਸੇਵਾਵਾ ਨੂੰ ਆਰਜ਼ੀ ਤੌਰ ਤੇ ਬੰਦ ਕੀਤਾ ਗਿਆ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਇਨ੍ਹਾਂ ਪਾਬੰਦੀਆਂ ਵਿੱਚ ਵਾਧਾ ਕੀਤਾ ਗਿਆ ਹੈ।
ਨੋਟ- ਇਟਲੀ 'ਚ ਬ੍ਰਾਜ਼ੀਲ ਤੋਂ ਆਉਣ ਵਾਲੇ ਯਾਤਰੀਆਂ 'ਤੇ ਪਾਬੰਦੀ ਰਹੇਗੀ ਜਾਰੀ,ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।