ਇਟਲੀ: ਗੁਰਦੁਆਰਾ ਸਾਹਿਬ ''ਚ ਬੰਦੀਛੋੜ ਦਿਵਸ ਮੌਕੇ ਲੱਗੀਆਂ ਭਾਰੀ ਰੌਣਕਾਂ
Sunday, Nov 03, 2024 - 05:05 PM (IST)
ਰੋਮ (ਕੈਂਥ)- ਇਟਲੀ ਦੇ ਗੁਰਦੁਆਰਾ ਸਾਹਿਬ ਤੇ ਮੰਦਿਰਾਂ ਵਿੱਚ ਦੀਵਾਲੀ ਤੇ ਬੰਦੀਛੋੜ ਦਿਵਸ ਭਾਰਤੀ ਭਾਈਚਾਰੇ ਤੇ ਸਿੱਖ ਭਾਈਚਾਰੇ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ। ਇਸ ਦੌਰਾਨ ਇਟਲੀ ਭਰ ਦੇ ਮੰਦਿਰਾਂ ਤੇ ਗੁਰਦੁਆਰਾ ਸਾਹਿਬ ਦੀ ਵਿਸ਼ੇਸ਼ ਦੀਪਮਾਲਾ ਹੋਈ।ਗੁਰਦੁਆਰਾ ਗੁਰੂ ਨਾਨਕ ਦਰਬਾਰ ਕਸਤਲਫ੍ਰਾਂਕੋ (ਮੋਦਨਾ )ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਬਹੁਤ ਹੀ ਸ਼ਰਧਾ ਸਹਿਤ ਦੇਸੀ ਘਿਓ ਦੇ ਦੀਵੇ ਬਾਲ ਕੇ ਮਨਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਮੈਲਬੌਰਨ ਤੋਂ ਆਕਲੈਂਡ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 51 ਸਰੂਪ
ਸੰਗਤਾਂ ਦਾ ਵੱਡਾ ਹਜ਼ੂਮ ਸਵੇਰੇ ਤੋਂ ਸੇਵਾ ਵਿੱਚ ਆ ਜੁੜ ਗਿਆ ਤੇ ਸਾਰਾ ਦਿਨ ਜਿੱਥੇ ਗੁਰੂ ਦੇ ਅਤੁੱਟ ਲੰਗਰ ਵਰਤੇ ਉੱਥੇ ਇਲਾਹੀ ਬਾਣੀ ਦਾ ਪ੍ਰਵਾਹ ਵੀ ਸਾਰਾ ਦਿਨ ਚਲਦਾ ਰਿਹਾ।ਇਸ ਪਵਿੱਤਰ ਦਿਹਾੜੇ ਸੰਬਧੀ ਜਾਣਕਾਰੀ ਦਿੰਦਿਆ ਗੁਰਚਰਨ ਸਿੰਘ ਭੂੰਗਰਣੀ ਨੇ ਦੱਸਿਆਂ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ ਗੁਰਦੁਆਰਾ ਸਾਹਿਬ ਦੀ ਵਿਸ਼ੇਸ਼ ਦੀਪਮਾਲਾ ਨਹੀਂ ਕੀਤੀ ਪਰ ਦੇਸ਼ੀ ਘਿਓ ਦੇ ਦੀਵੇ ਬਾਲੇ ਗਏ ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਜਿਸ ਉਪਰੰਤ ਕੀਰਤਨ ਦਰਬਾਰ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ ਗਾਈਨ ਕੀਤੇ। ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਅਮਨਪ੍ਰੀਤ ਸਿੰਘ ਦਿੱਲੀ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।ਇਸ ਮੌਕੇ ਭਾਈ ਤਰਸੇਮ ਸਿੰਘ ਹੈੱਡ ਗ੍ਰੰਥੀ ਤੇ ਭਾਈ ਸੁਖਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਕਸਤਲਫ੍ਰਾਂਕੋ( ਮੋਦਨਾ) ਨੇ ਸਭ ਸੰਗਤਾਂ ਨੂੰ ਬੰਦੀਛੋੜ ਦਿਵਸ ਦੀ ਵਧਾਈ ਦਿੰਦੀਆਂ ਗੁਰੂ ਸਾਹਿਬ ਦੀ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।