ਇਟਲੀ : 17 ਦਸੰਬਰ ਨੂੰ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

Thursday, Dec 14, 2023 - 06:35 PM (IST)

ਇਟਲੀ : 17 ਦਸੰਬਰ ਨੂੰ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਰੋਮ ਇਟਲੀ(ਕੈਂਥ) - ਮਾਨਤੋਵਾ ਦੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੁਜਾਰਾ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਮਿਤੀ 17 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। 15 ਦਸੰਬਰ ਦਿਨ ਸ਼ੁਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਕੀਤੇ ਜਾਣਗੇ ਅਤੇ ਮਿਤੀ 17 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

PunjabKesari

ਇਹ ਵੀ ਪੜ੍ਹੋ :    ਦਸੰਬਰ 'ਚ ਹੀ ਨਿਪਟਾ ਲਓ ਆਧਾਰ ਤੇ ਬੈਂਕ ਨਾਲ ਜੁੜੇ ਇਹ ਕੰਮ, 1 ਜਨਵਰੀ ਤੋਂ ਬਦਲ ਜਾਣਗੇ ਨਿਯਮ

ਅਖੰਡ ਪਾਠ ਸਾਹਿਬ ਦੀ ਸੇਵਾ ਭਾਈ ਮਨਜਿੰਦਰ ਸਿੰਘ ਜੀ ਦੇ ਪਰਿਵਾਰ ਵੱਲੋਂ ਲਈ ਗਈ ਹੈ। 16 ਦਸੰਬਰ ਦਿਨ ਸ਼ਨੀਵਾਰ ਸ਼ਾਮ 7.00 ਵਜੇ ਵਜੇ 8.30 ਵਜੇ ਤੱਕ ਅਤੇ 17 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ 12.30 ਵਜੇ ਤੱਕ ਭਾਈ ਅਮਰਜੀਤ ਸਿੰਘ ਜੀ ਉੱਤਰਾਖੰਡ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ  ਵੱਲੋਂ ਅਪੀਲ ਹੈ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹਨਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਇਹ ਵੀ ਪੜ੍ਹੋ :    Aadhaar ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਹੁਣ ਬਿਨ੍ਹਾਂ Finger Print ਦੇ ਬਣ ਸਕੇਗਾ ਆਧਾਰ ਕਾਰਡ

ਇਹ ਵੀ ਪੜ੍ਹੋ :  ਨਿਵੇਸ਼ ਕਰਨ ਦੀ ਬਣਾ ਰਹੇ ਹੋ ਯੋਜਨਾ ਤਾਂ ਪੈਸਾ ਰੱਖੋ ਤਿਆਰ, ਇਸ ਹਫਤੇ ਖੁੱਲ੍ਹਣਗੇ 6 ਨਵੇਂ IPO

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News