ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਕਰਵਾਏ ਗਏ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ
Sunday, Jun 11, 2023 - 02:27 PM (IST)
ਮਿਲਾਨ (ਸਾਬੀ ਚੀਨੀਆ): ਇਟਲੀ ਵਿਚ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਖ-ਵੱਖ ਸਿੱਖ ਸੰਸਥਾਵਾਂ ਉਪਰਾਲੇ ਕਰ ਰਹੀਆਂ ਹਨ। ਬਰੇਸ਼ੀਆ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 73ਵੀਂ ਬਰਸੀ ਮੌਕੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 5 ਸਾਲ ਤੋਂ ਲੈਕੇ 15 ਸਾਲ ਤੱਕ ਦੇ 100 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਪ੍ਰਬੰਧਕ ਕਮੇਟੀ ਨੇ ਗੱਲਬਾਤ ਕਰਦਿਆ ਦੱਸਿਆ ਕਿ ਵਿੱਦਿਆ ਦੇ ਚਾਨਣ ਮੁਨਾਰੇ, ਉੱਚ ਕੋਟੀ ਦੇ ਸਾਮਾਜ ਸੁਧਾਰਕ ਅਤੇ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 73ਵੀਂ ਬਰਸੀ 'ਤੇ ਗੁਰਦੁਆਰਾ ਸਾਹਿਬ ਵਿਖੇ ਸ਼ਨੀਵਾਰ ਨੂੰ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।
ਜਿਸ ਦੀ ਤਿਆਰੀ ਗੁਰਦੁਆਰਾ ਸਾਹਿਬ ਵਿਖੇ ਲੰਬੇ ਸਮੇਂ ਤੋਂ ਅਧਿਆਪਕ ਸਮਰਪ੍ਰੀਤ ਕੌਰ ਅਤੇ ਸੰਦੀਪ ਸਿੰਘ ਦੁਆਰਾ ਬੱਚਿਆਂ ਨੂੰ ਕਰਵਾਈ ਜਾ ਰਹੀ ਸੀ। ਇਹਨਾਂ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ 5 ਤੋਂ 7 ਸਾਲ ਦੇ ਬੱਚਿਆਂ ਦੇ ਮੁਕਾਬਲਿਆਂ ਵਿਚ ਮਹਿਤਾਬ ਕੌਰ ਅਤੇ ਗੁਰਮਨ ਸਿੰਘ ਨੇ ਪਹਿਲਾ, ਸਹਿਜਪ੍ਰੀਤ ਸਿੰਘ ਨੇ ਦੂਸਰਾ ਸਥਾਨ ਅਤੇ ਇੱਕਰੂਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। 7 ਤੋਂ 9 ਸਾਲ ਦੇ ਗਰੁੱਪ ਵਿੱਚ ਤਮਨਪ੍ਰੀਤ ਸਿੰਘ ਅਤੇ ਹਰਨੂਰ ਕੌਰ ਨੇ ਪਹਿਲਾ, ਮਨਮੀਤ ਸਿੰਘ ਨੇ ਦੁਸਰਾ ਅਤੇ ਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। 9 ਤੋਂ 11 ਸਾਲ ਦੇ ਗਰੁੱਪ ਵਿਚ ਗੁਰਮਨ ਸਿੰਘ, ਏਕਮ ਸਿੰਘ ਅਤੇ ਪ੍ਰਭਪ੍ਰੀਤ ਸਿੰਘ ਨੇ ਪਹਿਲਾ, ਜਸਮੀਨ ਕੌਰ ਨੇ ਦੂਸਰਾ ਅਤੇ ਏਕਮ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਅਤੇ 11 ਤੋਂ 12 ਸਾਲ ਗਰੁੱਪ ਡੀ ਵਿਚ ਹਰਮੀਤ ਕੌਰ ਨੇ ਪਹਿਲਾ, ਗੁਰਤੇਜ ਸਿੰਘ ਨੇ ਦੂਸਰਾ ਅਤੇ ਹਰਸ਼ਦੀਪ ਸਿੰਘ, ਅਬਿਜੋਤ ਸਿੰਘ ਅਤੇ ਸਾਖੀਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਪੁਲਸ ਨੇ ਕਰਾਚੀ ਤੋਂ ਅਗਵਾ ਕੀਤੀ ਹਿੰਦੂ ਬੱਚੀ ਕੀਤੀ ਬਰਾਮਦ
ਇਸੇ ਤਰ੍ਹਾਂ 13 ਤੋਂ 15 ਸਾਲ ਦੇ ਬੱਚਿਆ ਦੇ ਗਰੁੱਪ ਮੁਕਾਬਲਿਆਂ ਵਿਚ ਸੁਖਮਨ ਸਿੰਘ ਨੇ ਪਹਿਲਾ ਅਤੇ ਰਣਜੋਤ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇਹਨਾਂ ਮੁਕਾਬਲਿਆ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ। ਇਸ ਲਈ ਸਾਰੇ ਬੱਚਿਆਂ ਦੇ ਮਾਤਾ-ਪਿਤਾ ਦਾ ਵੀ ਧੰਨਵਾਦ ਕੀਤਾ ਗਿਆ। ਬੱਚਿਆਂ ਨੂੰ ਗੁਰਬਾਣੀ ਕੰਠ ਮੁਕਾਬਲੇ ਦੀ ਤਿਆਰੀ ਕਰਵਾ ਰਹੇ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅੱਗੇ ਵੀ ਗੁਰਦੁਆਰਾ ਸਾਹਿਬ ਵਿਖੇ ਗੁਰਮੁੱਖੀ ਦੀਆ ਕਲਾਸਾਂ ਜਾਰੀ ਰਹਿਣਗੀਆਂ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।