ਇਟਲੀ : 24 ਜੁਲਾਈ ਨੂੰ ਕਰਵਾਏ ਜਾਣਗੇ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ
Tuesday, Jul 19, 2022 - 01:30 PM (IST)
ਰੋਮ/ਇਟਲੀ (ਕੈਂਥ): ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਟਲੀ ਦੇ ਲਾਸੀਓ ਸੂਬੇ ਦੇ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 18 ਸਾਲ ਦੀ ਉਮਰ ਤੱਕ ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ 24 ਜੁਲਾਈ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।ਇਸ ਸੰਬੰਧੀ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 22 ਜੁਲਾਈ ਦਿਨ ਸ਼ੁੱਕਰਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 24 ਜੁਲਾਈ ਦਿਨ ਐਤਵਾਰ ਨੂੰ ਸੰਪੂਰਨਤਾ ਨਾਲ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਸਮੂਹ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।ਇਸ ਮੌਕੇ ਸਵੇਰੇ 11:30 ਬੱਚਿਆਂ ਦੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਜਾਣਗੇ।ਜਿਸ ਵਿੱਚ 18 ਸਾਲ ਤੱਕ ਦੇ ਬੱਚੇ ਭਾਗ ਲੈਣਗੇ ਅਤੇ ਜਿਨ੍ਹਾਂ ਵਿੱਚੋ ਜੇਤੂ ਪਹਿਲੇ ਪੰਜ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਜਾਵੇਗਾ ਅਤੇ ਬਾਕੀ ਭਾਗ ਲੈਣ ਸਾਰੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ- ਵਿਆਹ ਸਮਾਗਮ 'ਚ ਸ਼ਖ਼ਸ ਨੇ ਕੀਤੀ ਫਾਈਰਿੰਗ, ਲਾੜੀ ਦੀ ਖੋਪੜੀ ਦੇ ਆਰ-ਪਾਰ ਹੋਈ 'ਗੋਲੀ'
ਉਨ੍ਹਾਂ ਦੱਸਿਆ ਕਿ ਇਨ੍ਹਾਂ ਗੁਰਮਤਿ ਗਿਆਨ ਮੁਕਾਬਲਿਆਂ ਦਾ ਮਕਸਦ ਇਟਲੀ ਵਿੱਚ ਰਹਿ ਰਹੇ ਪੰਜਾਬੀ ਬੱਚਿਆਂ ਨੂੰ ਆਪਣੇ ਧਰਮ ਅਤੇ ਗੁਰਬਾਣੀ ਨਾਲ ਜੋੜ ਕੇ ਰੱਖਣਾ ਹੈ ਤਾਂ ਜ਼ੋ ਵਿਦੇਸ਼ਾਂ ਦੀ ਧਰਤੀ 'ਤੇ ਵੀ ਰਹਿ ਕੇ ਗੁਰਬਾਣੀ ਤੋਂ ਪ੍ਰੇਰਿਤ ਹੋ ਸਕਣ। ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਗੁਰਮਤਿ ਸਮਾਗਮ ਵਿੱਚ ਆਪਣੇ ਬੱਚਿਆਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ, ਤਾਂ ਜ਼ੋ ਬੱਚਿਆਂ ਨੂੰ ਗੁਰਬਾਣੀ ਕੰਠ ਨਾਲ ਜੁੜਨ ਦਾ ਸੁਭਾਗਾ ਸਮਾਂ ਪ੍ਰਾਪਤ ਹੋ ਸਕੇ।