ਇਟਲੀ : ਬਰੇਸ਼ੀਆ ''ਚ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਹੋਇਆ ਸੰਪੰਨ
Wednesday, Aug 09, 2023 - 01:55 PM (IST)
ਮਿਲਾਨ (ਸਾਬੀ ਚੀਨੀਆ): ਛੋਟੇ ਬੱਚਿਆਂ ਨੂੰ ਪੰਜਾਬੀ ਬੋਲੀ ਤੇ ਗੁਰਮਤਿ ਸਿੱਖਿਆ ਤੋਂ ਜਾਣੂ ਕਰਵਾਉਣ ਲਈ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਬਰੇਸ਼ੀਆ ਇਟਲੀ ਵਿਖੇ ਗੁਰਮਤਿ ਸਿਖਲਾਈ ਕੈਂਪ ਕਰਵਾਇਆ ਗਿਆ। ਇਹਨਾਂ ਗੁਰਮਤਿ ਗਿਆਨ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਬੱਚੇ ਪਿਛਲੇ ਤਕਰੀਬਨ ਇੱਕ ਮਹੀਨੇ ਤੋਂ ਹਰ ਰੋਜ਼ ਗੁਰਦੁਆਰਾ ਸਾਹਿਬ ਪਹੁੰਚ ਕਰਕੇ ਗੁਰਮਿਤ ਦੀ ਸਿੱਖਿਆ ਪ੍ਰਾਪਤ ਕਰ ਰਹੇ ਸਨ। ਬੀਤੇ ਦਿਨੀ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਦੇ ਸੰਪੰਨ ਹੋਣ 'ਤੇ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ਼ਾਮਿਲ ਹੋਣ ਲਈ ਗੁਰਮਤਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਬੱਚੇ ਆਪੋ ਆਪਣੇ ਮਾਪਿਆਂ ਨਾਲ ਸਵੇਰ ਤੋਂ ਗੁਰਦੁਆਰਾ ਸਾਹਿਬ ਪਹੁੰਚੇ।
ਪੜ੍ਹੋ ਇਹ ਅਹਿਮ ਖ਼ਬਰ-UAE 'ਚ ਲਾਪਤਾ ਹੋਏ ਭਾਰਤੀ ਨੌਜਵਾਨ ਦੀ ਮੌਤ, ਮਾਪਿਆਂ 'ਤੇ ਟੁੱਟਾ ਦੁੱਖਾਂ ਦਾ ਪਹਾੜ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ । ਇਸ ਤੋਂ ਇਲਾਵਾ ਬੱਚਿਆਂ ਦੇ ਮਾਤਾ-ਪਿਤਾ ਵਲੋਂ ਗ੍ਰੰਥੀ ਸਾਹਿਬਾਨ ਅਤੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੀਬੀਆਂ ਵਲੋਂ ਪਿੱਜ਼ੇ ਦਾ ਲੰਗਰ ਵੀ ਲਗਾਇਆ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਬੋਲੀ ਤੇ ਗੁਰਮਤਿ ਸਿੱਖਿਆ ਤੋਂ ਜਾਣੂ ਕਰਵਾਉਣ ਲਈ ਹਰ ਐਤਵਾਰ ਵਾਲੇ ਦਿਨ ਕਲਾਸਾਂ ਲੱਗਦੀਆਂ ਸਨ। ਤਾਂ ਜੋ ਇਟਲੀ ਵਿੱਚਲੀ ਨਵੀ ਪੀੜ੍ਹੀ ਦੇ ਛੋਟੇ ਬੱਚਿਆਂ ਨੂੰ ਸਿੱਖੀ ਫਲਸਫੇ ਨਾਲ ਜੋੜਨ ਲਈ ਸਿੱਖਿਆ ਦਿੱਤੀ ਜਾ ਸਕੇ। ਇੱਥੋ ਦੇ ਸਕੂਲਾਂ ਵਿੱਚ ਪੰਜਾਬੀ ਬੋਲੀ ਦੀ ਪੜ੍ਹਾਈ ਬਿਲਕੁਲ ਨਾ ਹੋਣ ਕਰਕੇ ਅਜਿਹੇ ਕੈਂਪ ਸਮੇਂ ਦੀ ਮੁੱਖ ਲੋੜ ਵੀ ਬਣ ਚੁੱਕੇ ਹਨ ਤਾਂ ਜੋ ਵਿਦੇਸ਼ੀ ਧਰਤੀ 'ਤੇ ਰਹਿਕੇ ਸਕੂਲਾਂ ਕਾਲਜਾਂ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਨੂੰ ਪੰਜਾਬੀ ਬੋਲੀ ਤੇ ਸਿੱਖੀ ਸਿਧਾਤਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।