ਇਟਲੀ : ਦਸਤਾਰ ਅਤੇ ਦੁਮਾਲਾ ਮੁਕਾਬਲੇ ਆਯੋਜਿਤ, ਬੱਚਿਆਂ ਅਤੇ ਨੌਜਵਾਨਾਂ ਨੇ ਲਿਆ ਹਿੱਸਾ

03/21/2022 12:30:58 PM

ਰੋਮ (ਕੈਂਥ): ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਬੋਰਗੋ ਸੰਨ ਯਾਕਮੋ ਵਿਖੇ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਅਤੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਅਤੇ ਸ. ਭਗਤ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ 6 ਤੋਂ 14 ਸਾਲ ਅਤੇ 15 ਸਾਲ ਤੋਂ ਉੱਪਰ ਦੇ ਬੱਚਿਆਂ ਦੇ ਦਸਤਾਰ ਅਤੇ ਦੁਮਾਲੇ ਦੇ ਦੋ-ਦੋ ਗਰੁੱਪਾਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।

ਇਹਨਾਂ ਦਸਤਾਰ ਅਤੇ ਦੁਮਾਲੇ ਦੇ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਾ ਦਸਤਾਰ ਅਤੇ ਮੈਡਲਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਇਹਨਾਂ ਮੁਕਾਬਲਿਆਂ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ 'ਤੇ ਆਏ ਜੇਤੂ ਬੱਚਿਆਂ ਨੂੰ ਟਰਾਫੀਆਂ, ਦਸਤਾਰਾਂ ਅਤੇ ਨਗਦ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਗਿਆ। ਇਹਨਾਂ ਦਸਤਾਰ ਅਤੇ ਦੁਮਾਲੇ ਦੇ ਮੁਕਾਬਲਿਆਂ ਵਿੱਚ ਸੁਖਵਿੰਦਰ ਸਿੰਘ ਸੰਤ ਜਰਨੈਲ ਸਿੰਘ ਜੀ ਗੁਰਮਤਿ ਸੰਗੀਤ ਗੱਤਕਾ ਵਾਲਿਆਂ ਨੇ ਮੁੱਖ ਜੱਜ ਵੱਜੋਂ ਭੂਮਿਕਾ ਨਿਭਾਈ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਨੇ ਭਾਰਤ ਨੂੰ 29 ਪੁਰਾਤਨ ਵਸਤਾਂ ਕੀਤੀਆਂ ਵਾਪਸ (ਤਸਵੀਰਾਂ)  

ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਕੁਲਬੀਰ ਸਿੰਘ ਮਿਆਣੀ, ਗੁਰਮੁੱਖ ਸਿੰਘ, ਨਿਸ਼ਾਨ ਸਿੰਘ, ਸੁਲੱਖਣ ਸਿੰਘ,ਸਤਪਾਲ ਸਿੰਘ ਜੱਸ, ਬਿੱਲਾ ਬੋਰਗੋ, ਕੁਲਦੀਪ ਸਿੰਘ, ਸਤਪਾਲ ਸਿੰਘ, ਸੁਖਵਿੰਦਰ ਸਿੰਘ,ਲਖਵੀਰ ਸਿੰਘ, ਵਿੱਕੀ ਅਤੇ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਦੇ ਮੈਂਬਰ ਇਟਲੀ ਜਸਦੀਪ ਸਿੰਘ, ਗੁਰਪ੍ਰੀਤ ਸਿੰਘ, ਰਘੁਵੀਰ ਸਿੰਘ ਅਤੇ ਲਵਪ੍ਰੀ‍ਤ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਸਮਾਗਮ ਦੇ ਅੰਤ ਵਿੱਚ ਸੰਤ ਜਰਨੈਲ ਸਿੰਘ ਜੀ ਗੁਰਮਤਿ ਸੰਗੀਤ ਗੱਤਕਾ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ।


Vandana

Content Editor

Related News