ਇਟਲੀ : ਬੱਚਿਆਂ ਨੇ ਸਿੱਖ ਧਰਮ ਨੂੰ ਸਮਝਣ ਲਈ ਗੁਰਦੁਆਰਾ ਸਾਹਿਬ ਭਰੀ ਹਾਜ਼ਰੀ
Friday, Mar 17, 2023 - 03:05 PM (IST)
ਰੋਮ (ਕੈਂਥ):: ਇਟਲੀ ਦੇ ਸਕੂਲਾਂ ਵਿੱਚ ਪੜ੍ਹਦੇ ਬੱਚੇ ਸਿੱਖ ਧਰਮ ਦੀ ਮਹੱਤਤਾ ਸਮਝਣ ਤਹਿਤ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਬਰੇਸ਼ੀਆ ਵਿਖੇ ਹਾਜ਼ਰੀ ਭਰੀ। ਇੱਥੇ ਇਟਾਲੀਅਨ ਸਕੂਲ ਦੇ ਬੱਚਿਆਂ ਨੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸੀ.ਐਫ.ਪੀ. ਕਾਨੋਸਾ ਬਰੇਸ਼ੀਆ ਦੇ ਬੱਚੇ ਅਤੇ ਅਧਿਆਪਕ ਨਤਮਸਤਕ ਹੋਏ। ਇਸ ਸੰਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਬਰੇਸ਼ੀਆ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸੀ.ਐਫ.ਪੀ. ਕਾਨੋਸਾ ਬਰੇਸ਼ੀਆ ਦੇ ਬੱਚਿਆਂ ਨੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਦਾ ਬਿਆਨ ਆਇਆ ਸਾਹਮਣੇ
ਇਸ ਮੌਕੇ ਗੁਰਪ੍ਰੀਤ ਸਿੰਘ ਪਾਰਸ ਨੇ ਬਹੁਤ ਵਧੀਆ ਸੁਚੱਜੇ ਢੰਗ ਨਾਲ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਦੁਆਰਾ ਕੀਤੇ ਸਵਾਲਾਂ ਦੇ ਜਵਾਬ ਦਿੱਤੇ। ਉਸ ਤੋਂ ਉਪਰੰਤ ਭਾਈ ਦਵਿੰਦਰ ਸਿੰਘ ਹੈਡ ਗ੍ਰੰਥੀ ਭਾਈ ਦਵਿੰਦਰ ਸਿੰਘ ਹੈਡ ਗ੍ਰੰਥੀ ਨੇ ਮਹਾਂ ਪੁਰਸ਼ ਸੰਤ ਬਾਬਾ ਮਾਨ ਸਿੰਘ ਜੀ ਅਤੇ ਸੰਤ ਬਾਬਾ ਮੋਹਨ ਸਿੰਘ ਵੱਲੋਂ ਆਏ ਬੱਚਿਆਂ ਦਾ ਧੰਨਵਾਦ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਡਾ. ਹਰਜਿੰਦਰ ਸਿੰਘ, ਮੇਹਰ ਸਿੰਘ, ਗੁਰਮੇਲ ਮੁਲਤਾਨੀ ਅਤੇ ਕੁਲਵੰਤ ਸਿੰਘ ਵੱਲੋਂ ਕਿਹਾ ਗਿਆ ਕਿ ਇਟਾਲੀਅਨ ਮੂਲ਼ ਦੇ ਬੱਚਿਆਂ ਨੇ ਜਾਣਕਾਰੀ ਪ੍ਰਾਪਤ ਕਰਕੇ ਬਹੁਤ ਖੁਸ਼ੀ ਮਹਿਸੂਸ ਕੀਤੀ ਅਤੇ ਇਹ ਪੰਜਾਬੀ ਭਾਈਚਾਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਸਿੱਖ ਸੰਸਥਾਵਾਂ ਨੂੰ ਇਟਲੀ ਵਿੱਚ ਵੱਸ ਰਹੇ ਸਾਰੇ ਮੂਲ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।