ਇਟਲੀ : 4 ਫਰਵਰੀ, 2024 ਨੂੰ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ

Wednesday, Jan 31, 2024 - 03:53 PM (IST)

ਇਟਲੀ : 4 ਫਰਵਰੀ, 2024 ਨੂੰ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ

ਰੋਮ (ਕੈਂਥ):  4 ਫਰਵਰੀ, 2024 ਦਿਨ ਐਤਵਾਰ ਨੂੰ ਸੰਤ ਬਾਬਾ ਨਿਧਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਚਰਨਜੀਤ ਸਿੰਘ ਜੀ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ਭਾਈ ਮਨੀ ਸਿੰਘ ਜੀ ਦਸਤਾਰ ਸੇਵਾ ਸਿਖਲਾਈ, ਨੋਵੇਲਾਰਾ ਵਾਲੇ ਵੀਰਾਂ ਵੱਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਦਸਤਾਰ ਸਿਖਲਾਈ ਅਤੇ ਦਸਤਾਰ ਲੰਗਰ ਕੈਂਪ ਲਗਾਇਆ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-UAE: ਉਦਘਾਟਨ ਤੋਂ ਪਹਿਲਾਂ ਆਬੂ ਧਾਬੀ ਦੇ BAPS ਮੰਦਰ ਪਹੁੰਚੇ ਕਈ ਦੇਸ਼ਾਂ ਦੇ ਪ੍ਰਤੀਨਿਧੀ

ਇਸ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਦਸਤਾਰਾਂ ਵੀ ਕੋਲੋਂ ਦਿੱਤੀਆਂ ਜਾਣਗੀਆਂ। ਇਹ ਵੀਰ ਵੱਖ ਵੱਖ ਸਮੇਂ 'ਤੇ ਨਵੀਂ ਪੀੜ੍ਹੀ ਨੂੰ ਦਸਤਾਰ ਨਾਲ ਜੋੜਨ ਲਈ ਸਿਖਲਾਈ ਕੈਂਪ ਲਗਾਉਂਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਨਵੀਂ ਪੀੜ੍ਹੀ ਦੇ ਬੱਚੇ ਅਤੇ ਨੌਜਵਾਨ ਬਹੁਤ ਹੀ ਉਤਸਾਹ ਨਾਲ ਇਹਨਾਂ ਕੈਂਪਾਂ ਵਿੱਚ ਹਿੱਸਾ ਲੈਂਦੇ ਹਨ। ਪ੍ਰਬੰਧਕ ਕਮੇਟੀ ਵੱਲੋਂ ਸਾਰੀ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਬੇਨਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰ ਕੇ ਗੁਰੂ ਜਸ‌ ਸੁਣੋ ਅਤੇ ਦਸਤਾਰ ਸਿਖਲਾਈ ਕੈਂਪ ਦਾ ਵੀ ਲਾਹਾ ਲਓ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News