ਇਟਲੀ: ਗੁਰਭਜਨ ਸਿੰਘ ਗਿੱਲ ਨੂੰ ਨੰਦ ਲਾਲ ਨੂਰਪੁਰੀ ਅਵਾਰਡ ਮਿਲਣ ''ਤੇ ਭਾਈਚਾਰੇ ਵਲੋਂ ਖੁਸ਼ੀ ਦਾ ਪ੍ਰਗਟਾਵਾ

Wednesday, Nov 23, 2022 - 04:28 PM (IST)

ਰੋਮ/ਇਟਲੀ (ਕੈਂਥ): ਪੰਜਾਬੀ ਦੇ ਪ੍ਰਸਿੱਧ ਕਵੀ ਤੇ ਗੀਤਕਾਰ ਪ੍ਰੋ. ਗੁਰਭਜਨ ਗਿੱਲ ਚੈਅਰਮੈਨ ਪੰਜਾਬੀ ਲੋਕ ਅਕਾਦਮੀ ਲੁਧਿਆਣਾ ਨੂੰ ਲੋਕ ਮੰਚ ਪੰਜਾਬ ਵੱਲੋਂ ਸਾਲ 2022 ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਮਿਲਣ 'ਤੇ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਜਿੱਥੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਉੱਥੇ ਪ੍ਰੋ. ਗੁਰਭਜਨ ਗਿੱਲ ਨੂੰ ਮੁਬਾਰਕਾਂ ਵੀ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪ੍ਰੋ. ਗੁਰਭਜਨ ਗਿੱਲ 21 ਕਾਵਿ/ਗਜ਼ਲ ਸੰਗ੍ਰਹਿ ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ। ਇਸਦੇ ਇਲਾਵਾ ਉਹਨਾਂ ਦੇ ਚਾਰ ਕਾਵਿ ਸੰਗ੍ਰਹਿ ਸ਼ਾਹਮੁਖੀ ਵਿੱਚ ਵੀ ਛਪ ਚੁੱਕੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤ-ਕੈਨੇਡਾ ਹਵਾਬਾਜ਼ੀ ਸਮਝੌਤੇ 'ਚੋਂ 'ਪੰਜਾਬ' ਨੂੰ ਬਾਹਰ ਰੱਖਣ 'ਤੇ ਇਤਰਾਜ਼, ਕੈਨੇਡੀਅਨ ਮੰਤਰੀ ਨੂੰ ਲਿਖਿਆ ਪੱਤਰ

ਇਸਤੋਂ ਇਲਾਵਾ ਸੈਂਕੜੇ ਕਿਤਾਬਾਂ ਦੇ ਮੁਖਬੰਦ ਅਤੇ ਵੱਖ-ਵੱਖ ਵਿਸ਼ਿਆਂ 'ਤੇ ਉਹਨਾਂ ਦੇ ਲੇਖ ਕਾਬਲੇ ਤਾਰੀਫ਼ ਹਨ। ਪੰਜਾਬੀ ਸਾਹਿਤ ਵਿਚ ਉੱਚਾ ਮੁਕਾਮ ਰੱਖਣ ਵਾਲੇ ਪ੍ਰੋ. ਗੁਰਭਜਨ ਗਿੱਲ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਉਹ ਹੋਰ ਕਈ ਵਿਸ਼ਵ ਪੱਧਰ ਦੀਆ ਸੰਸਥਾਵਾਂ ਨਾਲ ਜੁੜੇ ਹੋਏ ਹਨ। ਪ੍ਰੋ. ਗੁਰਭਜਨ ਗਿੱਲ ਪੰਜਾਬੀ ਸਾਹਿਤ ਨੂੰ ਪ੍ਰਫੁਲਤ ਕਰਨ ਹਿੱਤ ਲਗਾਤਾਰ ਕਾਰਜਸ਼ੀਲ ਹਨ। ਜਿਸ ਤਹਿਤ ਉਹ ਨਵੇਂ ਲੇਖਕਾਂ, ਕਵੀਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਸਦਾ ਉਤਸ਼ਾਹਿਤ ਕਰਦੇ ਰਹਿੰਦੇ ਹਨ। ਉਹਨਾਂ ਦੀ ਖਾਸੀਅਤ ਹੈ ਕਿ ਉਹ ਨਵੀਂ ਪੀੜ੍ਹੀ ਨੂੰ ਲੈ ਕੇ ਸਦਾ ਆਸਵੰਦ ਰਹਿੰਦੇ ਹਨ ਅਤੇ ਉਹਨਾਂ ਕੋਲੋਂ ਬਹੁਤ ਸਾਰੇ ਅਹਿਮ ਤੇ ਨਿਵੇਕਲੇ ਕਾਰਜ ਸਹਿਜ ਨਾਲ ਕਰਵਾ ਲੈਂਦੇ ਹਨ। ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਪ੍ਰੋ. ਗੁਰਭਜਨ ਗਿੱਲ ਨੂੰ ਨੰਦ ਨਾਲ ਨੂਰਪੁਰੀ ਸਨਮਾਨ ਮਿਲਣਾ ਸਾਡੇ ਸਭ ਲਈ ਖੁਸ਼ੀ ਦੀ ਖ਼ਬਰ ਹੈ।


Vandana

Content Editor

Related News