ਇਟਲੀ : ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ, ਸੰਗਤਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ
Tuesday, Dec 08, 2020 - 03:22 PM (IST)
ਰੋਮ/ਇਟਲੀ (ਕੈਂਥ): ਪਹਿਲੇ ਪਾਤਸ਼ਾਹ ਸਾਹਿਬ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਜਿੱਥੇ ਸੰਸਾਰ ਭਰ ਦੀਆਂ ਗੁਰੂ ਨਾਨਕ ਲੇਵਾ ਸੰਗਤਾਂ ਨੇ ਬਹੁਤ ਹੀ ਸ਼ਰਧਾ, ਭਾਵਨਾ ਨਾਲ ਮਨਾਇਆ। ਉੱਥੇ ਇਟਲੀ ਦੇ ਸੂਬਾ ਲਾਸੀਓ ਆਧੀਨ ਪੈਂਦੇ ਜ਼ਿਲ੍ਹਾ ਲਾਤੀਨਾ ਦੇ ਸਹਿਰ ਚਿਸਤੇਰਨਾ ਦੀ ਲਾਤੀਨਾ ਦੇ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਸਨ ਅਤੇ ਐਤਵਾਰ ਨੂੰ ਸੰਪੂਰਨਤਾ ਨਾਲ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ।
ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਦੀ ਸੇਵਾਵਾਂ ਚਿਸਤੇਰਨਾ ਨਿਵਾਸੀਆ ਵਲੋਂ ਨਿਭਾਈਆਂ ਗਈਆਂ ਸਨ ਅਤੇ ਸਮੂਹ ਸੰਗਤਾਂ ਵਲੋਂ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰੂ ਘਰ ਹਾਜ਼ਰੀਆਂ ਭਰ ਕੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਦੀਆਂ ਦਿਤੀਆਂ ਗਈਆਂ ਹਿਦਾਇਤਾਂ ਮੁਤਾਬਕ ਹੀ ਮਨਾਇਆ ਗਿਆ, ਕਿਉਂਕਿ ਇਸ ਸਮੇਂ ਕੋਰੋਨਾ ਮਹਾਮਾਰੀ ਕਰਕੇ ਵਿਗੜੇ ਹੋਏ ਹਾਲਾਤਾਂ ਮੁਤਾਬਕ ਹੀ ਗੁਰੂ ਘਰ ਪ੍ਰੋਗਰਾਮ ਉਲੀਕੇ ਜਾਂਦੇ ਹਨ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ ਕੋਰੋਨਾਵਾਇਰਸ ਦੇ ਨਵੇਂ ਮਾਮਲੇ, ਸਰਕਾਰ ਨੇ ਲਿਆ ਇਹ ਫ਼ੈਸਲਾ
ਦੂਜੇ ਪਾਸੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇੱਕਤਰ ਹੋਈਆਂ ਸੰਗਤਾਂ ਵੱਲੋਂ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਾ ਡੱਟ ਕੇ ਸਮਰਥਨ ਕੀਤਾ ਗਿਆ ਅਤੇ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਹੀ ਇਨ੍ਹਾਂ ਖੇਤੀ ਆਰਡੀਨੈਂਸ ਬਿੱਲਾ ਨੂੰ ਵਾਪਿਸ ਲਿਆ ਜਾਵੇ ਤਾਂ ਜੋ ਪੰਜਾਬ ਸਮੇਤ ਪੂਰੇ ਭਾਰਤ ਦੇ ਖੇਤੀ ਧੰਦੇ ਨੂੰ ਬਚਾਇਆ ਜਾ ਸਕੇ। ਪ੍ਰੰਬਧਕ ਨੇ ਕਿਹਾ ਕਿ ਇਟਲੀ ਸਮੇਤ ਪੂਰੀ ਦੁਨੀਆ ਵਿੱਚ ਭਾਰਤ ਸਰਕਾਰ ਦੇ ਬਣਾਏ ਖੇਤੀ ਆਰਡੀਨੈਂਸ ਬਿੱਲਾ ਦੀ ਨਿੰਦਾ ਹੋ ਰਹੀ ਅਤੇ ਪੂਰੀ ਦੁਨੀਆ ਵਿੱਚ ਵਸਦੇ ਭਾਰਤੀਆਂ ਵਲੋਂ ਜਗ੍ਹਾ ਜਗ੍ਹਾ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਏ ਦਿਨ ਇਟਾਲੀਅਨ ਨੈਸ਼ਨਲ ਮੀਡੀਆ 'ਤੇ ਵੀ ਭਾਰਤ ਵਿੱਚ ਚੱਲ ਰਹੇ ਕਿਸ਼ਾਨਾਂ ਦੇ ਸਘੰਰਸ਼ ਦੀਆਂ ਖ਼ਬਰਾਂ ਨਸ਼ਰ ਹੋ ਰਹੀਆਂ ਹਨ।
ਨੋਟ- ਇਟਲੀ ਵਿਚ ਕਿਸਾਨ ਅੰਦੋਲਨ ਦੀ ਹਮਾਇਤ ਸੰਬੰਧੀ ਖ਼ਬਰ ਬਾਰੇ ਦੱਸੋ ਆਪਣੀ ਰਾਏ।