ਇਟਲੀ : ਰੋਮ ਦੇ ਇੱਕ ਹਸਪਤਾਲ ਵਿੱਚ ਲੱਗੀ ਅੱਗ, ਚਾਰ ਦੀ ਮੌਤ

Saturday, Dec 09, 2023 - 05:28 PM (IST)

ਇਟਲੀ : ਰੋਮ ਦੇ ਇੱਕ ਹਸਪਤਾਲ ਵਿੱਚ ਲੱਗੀ ਅੱਗ, ਚਾਰ ਦੀ ਮੌਤ

ਰੋਮ - ਇਟਲੀ ਦੀ ਰਾਜਧਾਨੀ ਰੋਮ ਦੇ ਬਾਹਰਵਾਰ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਉਥੇ ਦਾਖਲ ਮਰੀਜ਼ਾਂ ਨੂੰ ਹੋਰ ਥਾਵਾਂ 'ਤੇ ਤਬਦੀਲ ਕਰਨਾ ਪਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ :     ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਟਿਵੋਲੀ ਦੇ ਮੇਅਰ ਦੇ ਦਫ਼ਤਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸੇਂਟ ਜੌਨ ਦ ਇਵੈਂਜਲਿਸਟ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਮਰੀਜ਼ਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਦੂਜੇ ਹਸਪਤਾਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ। ਬਿਆਨ ਅਨੁਸਾਰ, ਘੱਟ ਗੰਭੀਰ ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਤੋਂ ਤਬਦੀਲ ਕਰਨ ਤੋਂ ਪਹਿਲਾਂ ਸਿਵਲ ਬਾਡੀ ਦੇ ਜਿਮਨੇਜ਼ੀਅਮ ਵਿੱਚ ਰੱਖਿਆ ਗਿਆ। ਫਾਇਰ ਵਿਭਾਗ ਦੇ ਬਿਆਨ ਮੁਤਾਬਕ ਅੱਗ ਦੀ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ ਅਤੇ ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ :    ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼

ਟਿਵੋਲੀ ਕੇਂਦਰੀ ਰੋਮ ਤੋਂ 35 ਕਿਲੋਮੀਟਰ ਉੱਤਰ-ਪੂਰਬ ਵਿੱਚ ਸਥਿਤ ਹੈ ਅਤੇ ਇੱਕ ਪ੍ਰਸਿੱਧ ਸੈਲਾਨੀ ਸਥਾਨ ਹੈ। ਇਹ ਪੁਰਾਤੱਤਵ ਸਥਾਨਾਂ ਵਿਲਾ ਡੀ'ਏਸਟੇ ਅਤੇ ਵਿਲਾ ਐਡਰੀਆਨਾ ਲਈ ਜਾਣਿਆ ਜਾਂਦਾ ਹੈ ਜੋ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਹਨ।

ਇਹ ਵੀ ਪੜ੍ਹੋ :    Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harinder Kaur

Content Editor

Related News