ਇਟਲੀ : ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

Tuesday, Sep 28, 2021 - 03:52 PM (IST)

ਇਟਲੀ : ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਰੋਮ (ਕੈਂਥ)-ਇਟਲੀ ਦੇ ਸ਼ਹਿਰ ਕਰਮੋਨਾ ਕਾਜਲਮੋਰਾਨੋ ਦੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰਤਾਗੱਦੀ ਦਿਵਸ ਸ੍ਰੀ ਗੁਰੂ ਅੰਗਦ ਦੇਵ ਜੀ, ਜੋਤੀ ਜੋਤਿ ਦਿਵਸ ਸ੍ਰੀ ਗੁਰੂ ਅਮਰਦਾਸ ਜੀ ਅਤੇ ਜੋੜ ਮੇਲੇ ਰਾਮਦਾਸ ਸਮਾਧਾਂ ਅੰਮ੍ਰਿਤਸਰ ਸੱਚਖੰਡ ਗਮਨ ਦਿਹਾੜਾ ਬ੍ਰਹਮਗਿਆਨੀ ਧੰਨ-ਧੰਨ ਬਾਬਾ ਬੁੱਢਾ ਜੀ ਤੇ ਪਵਿੱਤਰ ਦਿਹਾੜਿਆਂ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਨ੍ਹਾਂ ਦਿਹਾੜਿਆਂ ਨੂੰ ਸਮਰਪਿਤ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਸਰਹਾਲੀ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ  ਗੁਰੂ ਕਾ ਲੰਗਰ ਅਤੁੱਟ ਵਰਤਾਇਆ  ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਸੇਵਾਦਾਰਾਂ ਨੇ ਸਾਰੀ ਸੰਗਤ ਦਾ ਉਚੇਚਾ ਧੰਨਵਾਦ ਕੀਤਾ।


author

Manoj

Content Editor

Related News