ਇਟਲੀ : ਗੁਰਦੁਆਰਾ ਸਾਹਿਬ ਦੀ ਰਜਿਸਟਰੀ ਹੋਣ ''ਤੇ ਕਮੇਟੀ ਨੇ ਸੰਗਤਾਂ ਦਾ ਕੀਤਾ ਧੰਨਵਾਦ
Thursday, Jul 03, 2025 - 06:00 PM (IST)

ਰੋਮ (ਇਟਲੀ) ਟੇਕ ਚੰਦ ਜਗਤਪੁਰ- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਜੋ ਯੁੱਗੋ-ਯੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਹੁਣ ਪ੍ਰਬੰਧਕ ਕਮੇਟੀ ਨੇ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਖਰੀਦ ਕਾਮੇ ਉਸ ਦੀ ਰਜਿਸਟਰੀ ਕਰਕੇ ਲੋਨ ਮੁਕਤ ਕਰਕੇ ਸੰਗਤਾਂ ਦੇ ਸਨਮੁੱਖ ਕਰ ਦਿੱਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਦੁਬਈ ਦਾ GOLDEN VISA ਲੈਣਾ ਹੋਇਆ ਹੋਰ ਸੌਖਾ, ਪਰਿਵਾਰ ਸਣੇ ਸੈਟਲ ਹੋ ਸਕੋਗੇ UAE
ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਗੁਰੂ ਘਰ ਦੀ ਇਮਾਰਤ ਲਈ ਪ੍ਰਬੰਧ ਕਮੇਟੀ ਦੇ ਨਾਲ ਨਾਲ ਸੰਗਤਾਂ ਨੇ ਵੀ ਆਰਥਿਕ ਪੱਖੋਂ ਵੱਧ ਚੜ ਕੇ ਸਹਿਯੋਗ ਦਿੱਤਾ। ਜਿਸ ਲਈ ਸਮੂਹ ਸੰਗਤ ਵਧਾਈ ਦੀ ਪਾਤਰ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕਾਰਜ ਲਈ ਸੰਗਤਾਂ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਾ ਜਰੂਰੀ ਹੈ। ਪ੍ਰਬੰਧਕ ਕਮੇਟੀ ਸੰਗਤਾਂ ਦੀ ਹਮੇਸ਼ਾ ਹੀ ਰਿਣੀ ਰਹੇਗੀ। ਉਹਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਵਿੱਚ ਸੰਗਤਾਂ ਹਰ ਸਮਾਗਮ ਵਿੱਚ ਵਧ-ਚੜ ਕੇ ਸ਼ਮੂਲੀਅਤ ਕਰਿਆ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।