ਇਟਲੀ : 20 ਨਵੰਬਰ ਨੂੰ ਹੋਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
Thursday, Nov 18, 2021 - 12:57 PM (IST)
ਰੋਮ/ਇਟਲੀ (ਕੈਂਥ): ਪਹਿਲੇ ਪਾਤਸ਼ਾਹ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵਾਂ ਪ੍ਰਕਾਸ਼ ਦਿਹਾੜਾ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਉਥੇ ਇਟਲੀ ਦੇ ਸ਼ਹਿਰ ਪਾਰਮਾ ਦੇ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਪ੍ਰੈਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਭਾਈ ਗੁਰਮੁੱਖ ਸਿੰਘ ਜੌਹਲ ਅਤੇ ਪ੍ਰੰਬਧਕ ਮੈਂਬਰਾਂ ਨੇ ਦੱਸਿਆ ਕਿ 18 ਨਵੰਬਰ ਦਿਨ ਵੀਰਵਾਰ (ਅੱਜ) ਸ੍ਰੀ ਆਖੰਡ ਪਾਠ ਜੀ ਦੇ ਜਾਪ ਆਰੰਭ ਕਰਵਾਏ ਜਾਣਗੇ।ਜਿਨ੍ਹਾਂ ਦੇ ਭੋਗ 20 ਨਵੰਬਰ ਦਿਨ ਸ਼ਨੀਵਾਰ ਸਵੇਰੇ 10 ਵਜੇ ਪਾਏ ਜਾਣਗੇ।
ਪੜ੍ਹੋ ਇਹ ਅਹਿਮ ਖਬਰ- ਭਾਰਤ-ਆਸਟ੍ਰੇਲੀਆ ਸਬੰਧ ਸਮੇਂ ਦੇ ਨਾਲ ਹੋਰ ਹੋਣਗੇ ਮਜ਼ਬੂਤ : ਸਕੌਟ ਮੌਰੀਸਨ
ਉਪਰੰਤ ਮਹਾਰਾਜ ਜੀ ਦੇ ਸੰਦਰਭ ਰੱਥ ਤਿਆਰ ਕਰਕੇ 11 ਵਜੇ ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਕੀਤੀ ਜਾਵੇਗੀ।ਇਸ ਸਮਾਗਮ ਵਿੱਚ ਬੀਬੀ ਗਾਰਨੀਤ ਕੌਰ ਅਤੇ ਭਾਈ ਗੁਰਮੁੱਖ ਸਿੰਘ ਜੌਹਲ ਦਾ ਕਵੀਸ਼ਰੀ ਜੱਥਾ ਹਾਜ਼ਰੀ ਭਰੇਗਾ ਅਤੇ ਨਗਰ ਕੀਰਤਨ ਦੇ ਚਲਦੇ ਸਮਾਗਮ ਦੌਰਾਨ ਤੋਰੇ ਦੀ ਪਿਚਨਾਰ ਦੀ ਕਰੇਮੋਨਾ ਗੱਤਕਾ ਅਕੈਡਮੀ ਦੇ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਜਾਣਗੇ। ਪ੍ਰੰਬਧਕ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਸਮੇਂ ਸਿਰ ਗੁਰਦੁਆਰਾ ਸਾਹਿਬ ਵਿਖੇ ਇੱਕਤਰ ਹੋ ਕੇ ਇਸ ਪਾਵਨ ਦਿਹਾੜੇ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ, ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।ਇਸ ਮੌਕੇ ਗੁਰਮੀਤ ਸਿੰਘ, ਭਾਈ ਅਰਵਿੰਦਰਜੀਤ ਸਿੰਘ, ਭਾਈ ਗੁਰਬਖਸ਼ ਸਿੰਘ, ਭਾਈ ਸੁੱਚਾ ਸਿੰਘ ਆਦਿ ਪ੍ਰੰਬਧਕ ਕਮੇਟੀ ਮੈਂਬਰ ਤੇ ਸਮੂਹ ਸੇਵਾਦਾਰ ਹਾਜ਼ਰ ਸਨ।