ਇਟਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Monday, Nov 15, 2021 - 12:17 AM (IST)

ਇਟਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਰੋਮ (ਕੈਂਥ)-ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ ਬਰੇਸ਼ੀਆ ਵਿਖੇ ਦਸਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਉਪਰੰਤ ਕਥਾਵਾਚਕ ਭਾਈ ਦਿਲਬਰ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ, ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ।

ਇਹ ਵੀ ਪੜ੍ਹੋ : ਈਰਾਨ 'ਚ ਲੱਗੇ ਭੂਚਾਲ ਦੇ ਝਟਕੇ, ਇਕ ਦੀ ਮੌਤ

ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਸੁਰਿੰਦਰ ਜੀਤ ਸਿੰਘ ਪੰਡੋਰੀ, ਵਾਈਸ ਸੇਵਾਦਾਰ ਬਲਕਾਰ ਸਿੰਘ ਘੋੜੇਸ਼ਾਹਵਾਨ, ਖਜ਼ਾਨਚੀ ਅਤੇ ਸਕੱਤਰ ਸ਼ਰਨਜੀਤ ਸਿੰਘ ਠਾਕਰੀ, ਨਿਸ਼ਾਨ ਸਿੰਘ ਭਦਾਸ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਚੌਹਾਨ, ਕੁਲਵੰਤ ਸਿੰਘ ਬੱਸੀ, ਸਵਰਣ ਸਿੰਘ ਲਾਲੇਵਾਲ, ਮਹਿੰਦਰ ਸਿੰਘ ਮਾਜਰਾ, ਲਖਵਿੰਦਰ ਸਿੰਘ ਬੈਰਗਾਮੋ, ਭੁਪਿੰਦਰ ਸਿੰਘ, ਭਗਵਾਨ ਸਿੰਘ, ਨੌਜਵਾਨ ਸਭਾ ਫਲੇਰੋ, ਲੰਗਰ ਸੇਵਾਦਾਰ ਫਲੇਰੋ ਅਤੇ ਸਾਧ ਸੰਗਤ ਮੌਜੂਦ ਸਨ।

ਇਹ ਵੀ ਪੜ੍ਹੋ : ਬ੍ਰਿਟੇਨ ਦੇ PM ਬੋਰਿਸ ਜਾਨਸਨ ਨੇ ਜਲਵਾਯੂ ਸੰਮੇਲਨ 'ਚ ਹੋਏ ਸਮਝੌਤੇ ਨੂੰ ਦੱਸਿਆ 'ਵੱਡਾ ਕਦਮ'

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News