ਇਟਲੀ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ ਗਿਆ

Wednesday, Jan 31, 2024 - 02:27 PM (IST)

ਇਟਲੀ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ ਗਿਆ

ਮਿਲਾਨ/ਇਟਲੀ (ਸਾਬੀ ਚੀਨੀਆ)- ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਵਿਖੇ ਤਿੰਨ ਰੋਜਾ ਗੁਰਮਿਤ ਸਮਾਗਮ ਕਰਵਾਏ ਗਏ। ਇਸ ਸਮਾਗਮ ਵਿਚ ਤਿੰਨ ਦਿਨ ਦੂਰੋਂ-ਨੇੜਿਓਂ ਪਹੁੰਚ ਕੇ ਸਿੱਖ ਸੰਗਤਾਂ ਨਤਮਸਕ ਹੋਈਆਂ। ਅਖਰੀਲੇ ਦਿਨ ਆਖੰਠ ਪਾਠ ਦੇ ਭੋਗ ਉਪਰੰਤ ਸਜਾਏ ਦੀਵਾਨਾਂ ਵਿਚ ਸਥਾਨਿਕ ਕੀਰਤਨੀ ਜੱਥਿਆਂ ਤੋਂ ਇਲਾਵਾ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਪੰਡਾਲ ਵਿੱਚ ਬੈਠੀਆਂ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਨਾਲ ਸਬੰਧ ਵਿਚਾਰਾਂ ਕਰਦਿਆਂ ਗੌਰਵਮਈ ਇਤਿਹਾਸ ਸ਼ਰਵਣ ਕਰਵਾਇਆ ਗਿਆ। 

PunjabKesari

ਇਸ ਮੌਕੇ ਉਨ੍ਹਾਂ ਆਖਿਆ ਕਿ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਚੰਗੀ ਸਿੱਖਿਆ ਦਿਵਾਉਣੀ ਚਾਹੀਦੀ ਹੈ ਤਾਂ ਜੋ ਬੱਚੇ ਪੜ੍ਹ-ਲਿਖ ਕੇ ਦੇਸ਼ ਕੌਮ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਜ਼ੋਰ ਦਿੰਦਿਆਂ ਆਖਿਆ ਕਿ ਨੌਜਵਾਨਾਂ ਨੂੰ ਮਾੜੀ ਸੰਗਤ ਦੇ ਪ੍ਰਭਾਵ ਤੋਂ ਬਚਾਉਣ ਲਈ ਆਪੋ ਆਪਣੇ ਘਰਾਂ ਵਿਚ ਸਿੱਖੀ ਵਾਲਾ ਮਾਹੌਲ ਬਣਾ ਕੇ ਰੱਖੋ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਨ ਉਪਰੰਤ ਆਏ ਹੋਏ ਜੱਥਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਵੱਲੋਂ ਵੀ ਕਵੀਸ਼ਰੀ ਵਾਰਾਂ ਨਾਲ ਹਾਜ਼ਰੀਆਂ ਭਰੀਆਂ ਗਈਆਂ।

PunjabKesari


author

cherry

Content Editor

Related News