ਇਟਲੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

Monday, Sep 26, 2022 - 03:04 PM (IST)

ਇਟਲੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਰੋਮ (ਕੈਂਥ): ਇਟਲੀ ਦੇ ਜ਼ਿਲ੍ਹਾ ਲਾਤੀਨਾ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਲਾਹੀ ਬਾਣੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਗਤਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਫੁੱਲਾਂ ਦੀ ਵਰਖਾ ਕੀਤੀ ਗਈ।

ਪੜ੍ਹੋ ਇਹ ਅਹਿਮ ਖ਼ਬਰ-ਜਾਰਜੀਆ ਮੇਲੋਨੀ ਦਾ ਇਟਲੀ ਦੀ PM ਬਣਨਾ ਤੈਅ, ਦੁਨੀਆ ਭਰ ਦੇ ਨੇਤਾਵਾਂ ਨੇ ਦਿੱਤੀ ਵਧਾਈ

ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਸਤਨਾਮ ਸਿੰਘ ਸਰਹਾਲੀ ਤੇ ਸਾਥੀਆਂ ਵਲੋਂ ਕਵੀਸ਼ਰੀ ਵਾਰਾਂ ਨਾਲ ਗੁਰੂ ਸਾਹਿਬ ਚ' ਦਰਜ਼ ਗੁਰਬਾਣੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਸਮਾਗਮ ਦੀ ਸਮਾਪਤੀ ਮੌਕੇ ਪ੍ਰੰਬਧਕਾਂ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਇਸ ਸਮਾਗਮ ਵਿੱਚ ਪਹੁੰਚਣ 'ਤੇ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾ ਨੂੰ ਗੁਰੂ ਘਰ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।


author

Vandana

Content Editor

Related News