ਇਟਲੀ : ਬਰੇਸ਼ੀਆ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Monday, May 31, 2021 - 06:32 PM (IST)

ਇਟਲੀ : ਬਰੇਸ਼ੀਆ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ/ਇਟਲੀ (ਕੈਂਥ)-ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਨ੍ਹਾਂ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਣਜੀਤ ਸਿੰਘ, ਭਾਈ ਜਸਪਾਲ ਸਿੰਘ ਵਿਦਿਆਰਥੀ ਦਮਦਮੀ ਟਕਸਾਲ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਆਈਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਗੁਰੂ ਸਾਹਿਬ ਜੀ ਦੇ ਪਾਵਨ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।


author

Manoj

Content Editor

Related News