ਇਟਲੀ ''ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ''ਤੇ ਵਿਸ਼ਾਲ ਨਗਰ ਕੀਤਰਨ
Friday, Oct 18, 2019 - 11:09 AM (IST)

ਮਿਲਾਨ/ ਇਟਲੀ (ਸਾਬੀ ਚੀਨੀਆ)— ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਅਵਤਾਰ ਪੁਰਬ ਦਿਹਾੜੇ ਨੂੰ ਮਨਾਉਂਦਿਆਂ ਹੋਇਆ ਫੌਂਦੀ ਇਟਲੀ ਦੀਆਂ ਸਿੱਖ ਸੰਗਤਾਂ ਵੱਲੋ ਗੁਰਦੁਆਰਾ ਸਿੰਘ ਸਭਾ ਫੌਂਦੀ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ 20 ਅਕਤੂਬਰ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਖਿਆ ਕਿ ਸੰਗਤਾਂ ਵੱਲੋ ਸਾਰੀਆਂ ਲੋੜੀਦੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆ ਹਨ।
ਸੰਗਤ ਦੇ ਇਕੱਠ ਨੂੰ ਵੇਖਦੇ ਹੋਏ ਸਾਰੇ ਜਰੂਰੀ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਗਤਕਾ ਵਾਲੇ ਸਿੰਘਾਂ ਤੋਂ ਇਲਾਵਾ ਪੁੱਜ ਰਹੇ ਰਾਗੀ ਤੇ ਢਾਡੀ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਪ੍ਰਬੰਧਕਾਂ ਵੱਲੋ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਵਿਸ਼ਾਲ ਨਗਰ ਕੀਰਤਨ ਵਿਚ ਹਾਜ਼ਰੀਆਂ ਭਰਨ ਤੇ ਰੌਣਕਾਂ ਨੂੰ ਵਧਾਉਣ ਦੀ ਅਪੀਲ ਕੀਤੀ ਗਈ ਹੈ।