ਇਟਲੀ : 16 ਮਈ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ

05/12/2021 1:59:58 PM

ਰੋਮ/ਇਟਲੀ (ਕੈਂਥ): ਹਿੰਦ ਦੀ ਚਾਦਰ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 16 ਮਈ ਦਿਨ ਐਤਵਾਰ ਮਨਾਇਆ ਜਾ ਰਿਹਾ ਹੈ।ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 14 ਮਈ ਦਿਨ ਸ਼ੁੱਕਰਵਾਰ ਨੂੰ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ ਅਤੇ ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ ਭੋਗ 16 ਮਈ ਦਿਨ ਐਤਵਾਰ ਨੂੰ 11 ਵਜੇ ਪਾਏ ਜਾਣਗੇ।

ਵਿਸ਼ਵ ਭਰ ਵਿੱਚ ਚੱਲ ਰਹੀ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਲਈ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਜਾਵੇਗੀ ਕਿ ਇਸ ਮਹਾਮਾਰੀ ਤੋਂ ਜਲਦੀ ਨਿਜਾਤ ਮਿਲ ਜਾਵੇ। ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਂ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ।

ਪੜ੍ਹੋ ਇਹ ਅਹਿਮ ਖਬਰ- ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਸਿੰਗਾਪੁਰੀ ਨਾਗਰਿਕ 'ਤੇ ਦੋਸ਼ ਤੈਅ

ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਪ੍ਰਬੰਧਕਾਂ ਵੱਲੋਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵਲੋਂ ਬਣਾਏ ਗਏ ਨਿਯਮਾਂ ਅਨੁਸਾਰ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਪ੍ਰਸ਼ਾਸਨ ਵੱਲੋਂ ਬਣਾਏ ਗਏ ਨਿਯਮਾਂ ਦੀ ਪਾਲਣਾ ਹੋ ਸਕੇ।ਉਨ੍ਹਾਂ ਵਲੋਂ ਗੁਰਦੁਆਰਾ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਮਾਸਕ ਪਹਿਣ ਕੇ ਹੀ ਆਇਆ ਜਾਵੇ ਤੇ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਚੱਲ ਰਹੀ ਹੈ ਜਿਸ ਵਿੱਚ ਸਮੂਹ ਸੰਗਤਾਂ ਆਪਣੀਆਂ ਕਿਰਤ ਕਮਾਈਆਂ ਵਿਚੋਂ ਦਸਵੰਧ ਕੱਢ ਕੇ ਅਹਿਮ ਯੋਗਦਾਨ ਪਾਉਣ।


Vandana

Content Editor

Related News