ਇਟਲੀ : 13 ਜੂਨ ਨੂੰ ਮਨਾਇਆ ਜਾਵੇਗਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ
Friday, Jun 11, 2021 - 06:53 PM (IST)
ਰੋਮ/ਇਟਲੀ (ਕੈਂਥ): ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 'ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ 11 ਜੂਨ (ਅੱਜ) ਦਿਨ ਸ਼ੁੱਕਰਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ ਹਨ ਅਤੇ ਜਿਨ੍ਹਾਂ ਦੇ 13 ਜੂਨ ਦਿਨ ਐਤਵਾਰ ਨੂੰ ਸੰਪੂਰਨਤਾ ਦੇ ਨਾਲ ਭੋਗ ਪਾਏ ਜਾਣਗੇ।
ਪੜ੍ਹੋ ਇਹ ਅਹਿਮ ਖਬਰ- ਇਟਲੀ 'ਚ ਪੰਜਾਬੀ ਭਾਈਚਾਰਾ ਪੂਰੀ ਤਰ੍ਹਾਂ ਹੋਇਆ ਕੋਰੋਨਾ ਮੁਕਤ
ਇਸ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਾਜੂਰੀ ਜੱਥੇ ਵਲੋ ਨੌਵੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਤੇਗ ਬੁਹਾਦਰ ਸਾਹਿਬ ਜੀ ਦੇ ਜੀਵਨ ਵਾਰੇ ਕੀਰਤਨ ਅਤੇ ਕਥਾਵਾਂ ਰਾਹੀਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਹਾਜਰੀਆਂ ਭਰਕੇ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰੋ ਅਤੇ ਗੁਰਬਾਣੀ ਸਰਵਨ ਕਰਕੇ ਆਪਣਾ ਜੀਵਨ ਸਫਲ ਬਣਾਓ।