ਇਟਲੀ : ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ

08/13/2023 11:19:58 AM

ਮਿਲਾਨ/ਇਟਲੀ (ਸਾਬੀ ਚੀਨੀਆ)  ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀੳ (ਰੋਮ) ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ "ਗੁਰੂ ਲਾਧੋ ਰੇ, ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੁਵਾਏ ਗਏ। ਉਪਰੰਤ ਸੰਗਤ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਬੇਨਤੀ ਉਪਰੰਤ ਖੁੱਲ੍ਹੇ ਪੰਡਾਲ ਸਜਾਏ ਗਏ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਹਵਾਈ 'ਚ ਜੰਗਲੀ ਅੱਗ ਦਾ ਕਹਿਰ ਜਾਰੀ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 89 ਹੋਈ (ਤਸਵੀਰਾਂ)

ਪੰਜਾਬ ਦੀ ਧਰਤੀ ਤੋਂ ਪੁੱਜੇ ਮੈਡਲਿਸਟ ਕਵੀਸ਼ਰ ਭਾਈ ਅਵਤਾਰ ਸਿੰਘ ਦੂਲੋਵਾਲ, ਸੁਖਵਿੰਦਰ ਸਿੰਘ ਮੋਮੀ ਤੇ ਸਤਨਾਮ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਸਿੱਖ ਕੌਮ ਦਾ ਮਹਾਨ ਤੇ ਗੌਰਵਮਈ ਇਤਿਹਾਸ ਸਰਵਣ ਕਰਵਾਉਂਦੇ ਹੋਏ ਹਾਜ਼ਰੀਆਂ ਭਰੀਆਂ। ਉਹਨਾਂ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਵਿਚ ਆਕੇ ਅਰਦਾਸ ਬੇਨਤੀ ਕਰਨ ਵਾਲਿਆਂ ਦੀ ਮਨੋ ਕਾਮਨਾ ਗੁਰੂ ਸਾਹਿਬ ਆਪ ਪੂਰੀ ਕਰਦੇ ਹਨ ਅਤੇ ਭਗਤਾਂ ਦੇ ਦੁੱਖ-ਸੁੱਖ ਵਿਚ ਆਪ ਸਹਾਈ ਹੁੰਦੇ ਹਨ। ਸਮਾਪਤੀ ਅਰਦਾਸ ਉਪਰੰਤ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਇੰਡੀਆ ਦੀ ਧਰਤੀ ਤੋਂ ਪਹੁੱਚੇ ਕਵੀਸ਼ਰੀ ਜੱਥੇ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰਪਾਉ ਦੇਕੇ ਸਨਮਾਨਿਤ ਕੀਤਾ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


Vandana

Content Editor

Related News