ਇਟਲੀ : ਟਰੱਕ ਤੇ ਕਾਰ ਦੀ ਟੱਕਰ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ

Sunday, Feb 09, 2025 - 12:46 AM (IST)

ਇਟਲੀ : ਟਰੱਕ ਤੇ ਕਾਰ ਦੀ ਟੱਕਰ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ

ਰੋਮ, (ਕੈਂਥ)- ਬੀਤੇ ਦਿਨੀਂ ਜ਼ਿਲਾ ਬਰੇਸ਼ੀਆ ’ਚ ਦੁਪਹਿਰ ਸਮੇਂ ਇਕ ਸਿੱਖ ਭਾਰਤੀ ਮੂਲ ਦੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। 

ਜਾਣਕਾਰੀ ਅਨੁਸਾਰ ਦਵਿੰਦਰ ਸਿੰਘ (65) ਆਪਣੀ ਕਾਰ ’ਚ ਕਪਰੀਓਲੋ (ਬਰੇਸ਼ੀਆ) ਨੇੜੇ ਕੰਮ ਤੋਂ ਘਰ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਟਰੱਕ ਹੇਠਾਂ ਜਾ ਵੜੀ, ਜਿਸ ਕਾਰਨ ਦਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਲਾਸ਼ ਕਬਜ਼ੇ ’ਚ ਲੈ ਕੇ ਘਟਨਾ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।


author

Rakesh

Content Editor

Related News