ਇਟਲੀ : ਪ੍ਰਧਾਨ ਜਗਵੰਤ ਸਿੰਘ ਲਹਿਰਾ ਨੂੰ ਸਦਮਾ, ਮਾਤਾ ਦਾ ਦੇਹਾਂਤ

Monday, May 17, 2021 - 10:53 AM (IST)

ਇਟਲੀ : ਪ੍ਰਧਾਨ ਜਗਵੰਤ ਸਿੰਘ ਲਹਿਰਾ ਨੂੰ ਸਦਮਾ, ਮਾਤਾ ਦਾ ਦੇਹਾਂਤ

ਰੋਮ/ਇਟਲੀ (ਕੈਂਥ): ਸ਼੍ਰੋਮਣੀ ਦਲ ਇਟਲੀ ਯੂਨਿਟ ਦੇ ਜਨਰਲ ਸਕੱਤਰ ਜਗਜੀਤ ਸਿੰਘ ਫਤਿਹਗੜ੍ਹ ਨੇ ਬਹੁਤ ਹੀ ਦੁਖਦਾਈ ਖ਼ਬਰ ਸੁਣਾਉਂਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਐਨ,ਆਰ ਆਈ ਵਿੰਗ ਇਟਲੀ ਦੇ ਪ੍ਰਧਾਨ ਸਰਦਾਰ ਜਗਵੰਤ ਸਿੰਘ ਜੀ ਲਹਿਰਾ ਦੇ ਪੂਜਨੀਕ ਮਾਤਾ ਬਲਜੀਤ ਕੌਰ (68) ਪਤਨੀ ਕਸ਼ਮੀਰ ਸਿੰਘ ਹੁਣ ਇਸ ਦੁਨੀਆ 'ਚ ਨਹੀਂ ਰਹੇ। ਮਾਤਾ ਬਲਜੀਤ ਕੌਰ ਪਿਛਲੇ ਕਾਫੀ ਸਮੇਂ ਤੋਂ ਜੇਰੇ ਇਲਾਜ ਚੱਲ ਰਹੇ ਸਨ ਤੇ ਉਹ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿੰਦੇ ਹੋਏ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

PunjabKesari

ਸ਼੍ਰੋਮਣੀ ਅਕਾਲੀ ਦਲ ਇਟਲੀ ਯੂਨਿਟ ਦੇ ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਜਨਰਲ ਸਕੱਤਰ ਜਗਜੀਤ ਸਿੰਘ ਫਤਿਹਗੜ੍ਹ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਇਕਬਾਲ ਸਿੰਘ ਭੱਟੀ ਫਰਾਂਸ, ਜਸਵੰਤ ਸਿੰਘ ਭਦਾਸ ਫਰਾਂਸ, ਭਾਈ ਕੁਲਦੀਪ ਸਿੰਘ ਫਰਾਂਸ, ਲਾਭ ਸਿੰਘ ਭੰਗੂ ਸਪੇਨ, ਮਸਤਾਨ ਸਿੰਘ ਨੌਰਾ ਨੌਰਵੇ, ਕੁਲਵੰਤ ਸਿੰਘ ਡੱਡੀਆਂ ਸਵਿੱਸ ਆਦਿ ਨੇ ਜਫਵੰਤ ਸਿੰਘ ਲਹਿਰਾ ਨਾਲ਼ ਦੁੱਖ ਦਾ ਇਜਹਾਰ ਕਰਦੇ ਹੋਏ ਕਿਹਾ ਕਿ ਅਸੀਂ ਸਾਰੇ ਉਸ ਪ੍ਰਮਾਤਮਾ ਦੇ ਚਰਨਾਂ ਵਿੱਚ ਬੇਨਤੀ ਕਰਦੇ ਹਾਂ ਕਿ ਪ੍ਰਮਾਤਮਾ ਮਾਤਾ ਜੀ ਦੀ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੇ ਲਹਿਰਾ ਪ੍ਰੀਵਾਰ ਨੂੰ ਪ੍ਰਮਾਤਮਾ ਦਾ ਭਾਣਾ ਮਿਠਾ ਕਰਕੇ ਮੰਨਣ ਦਾ ਬਲ ਬਖਸ਼ੇ।
 


author

Vandana

Content Editor

Related News