ਜੌਹਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
Friday, Feb 21, 2020 - 10:47 AM (IST)

ਮਿਲਾਨ /ਇਟਲੀ (ਸਾਬੀ ਚੀਨੀਆ): ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਪ੍ਰਧਾਨ ਸ. ਗੁਰਪਾਲ ਸਿੰਘ ਜੌਹਲ ਦੀ ਭੈਣ ਮਨਜਿੰਦਰ ਕੌਰ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਉਹਨਾਂ ਦੇ ਅਕਾਲ ਚਲਾਣੇ 'ਤੇ ਸ. ਗੁਰਪਾਲ ਸਿੰਘ ਜੌਹਲ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਇਟਲੀ ਵੱਸਦੇ ਭਾਰਤੀ ਭਾਈਚਾਰੇ ਦੇ ਵੱਖ-ਵੱਖ ਆਗੂਆਂ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਸਭਾ ਦੇ ਆਗੂ ਕੁਲਵਿੰਦਰ ਸਿੰਘ ਅਟਵਾਲ, ਸ੍ਰੀ ਸੁਸ਼ੀਲ ਕੁਮਾਰ , ਦੀਦਾਰ ਸਿੰਘ ਦਾਰੀ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਸਮੁਹੂ ਮੈਂਬਰ, ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਦਰਬਾਰ ਪ੍ਰੇਨਸਤੀਨਾ ਦੀਆਂ ਸੰਗਤਾਂ ਵੱਲੋ ਇਸ ਦੁੱਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮਨਜਿੰਦਰ ਕੌਰ ਪਿਛਲੇ ਸਮੇ ਤੋਂ ਬਿਮਾਰ ਚੱਲ ਰਹੇ ਸਨ।