ਇਟਲੀ : ਸ਼ਾਨੋ ਸੌਕਤ ਨਾਲ ਮਨਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ

03/07/2024 3:09:23 PM

ਰੋਮ (ਕੈਂਥ): ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰ ਰਹੇ ਉੱਤਰੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਦੁਆਰਾ (ਗੁਰਲਾਗੋ) ਬੈਰਗਾਮੋ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਜ਼ਾਰਾਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਇਨਕਲਾਬੀ, ਅਧਿਆਤਮਕਵਾਦੀ, ਸ਼੍ਰੋਮਣੀ ਸੰਤ ਯੁੱਗ ਪਲਟਾਊ, ਗਰੀਬਾਂ ਦੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਾਨੋ ਸੌਕਤ ਨਾਲ ਮਨਾਇਆ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-UK 'ਚ ਪੰਜਾਬੀ ਮੂਲ ਦੀ ਔਰਤ 'ਤੇ 10 ਸਾਲਾ ਧੀ ਦੇ ਕਤਲ ਦਾ ਦੋਸ਼

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਤੋਂ ਗੁਰੂ ਸਾਹਿਬ ਜੀ ਦੇ ਜੀਵਨ ਪ੍ਰਸੰਗਾਂ ਨੂੰ ਇਟਲੀ ਦੇ ਪ੍ਰਸਿੱਧ ਢਾਡੀ ਜਥੇ ਭਾਈ ਸਤਿਨਾਮ ਸਿੰਘ ਸਰਹਾਲੀ ਦੇ ਜਥੇ ਨੇ ਆਈਆਂ ਹੋਈਆਂ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਸਭ ਨੂੰ ਗੁਰੂ ਸਾਹਿਬ ਦੇ ਰੂਹਾਨੀਅਤ ਵਾਲੇ ਜੀਵਨ ਤੋਂ ਜਾਣੂ ਕਰਵਾਕੇ ਧੰਨ ਗੁਰੂ ਗ੍ਰੰਥ ਸਾਹਿਬ ਨਾਲ ਵੀ ਜੋੜ੍ਹਿਆ। ਇਨ੍ਹਾਂ ਤੋਂ ਇਲਾਵਾ ਹੋਰ ਵੀ ਆਏ ਹੋਏ ਢਾਡੀ ਜਥਿਆਂ ਨੇ ਅਤੇ ਸੰਗਤਾਂ ਨੇ ਗੁਰੂ ਸਾਹਿਬ ਦਾ ਗੁਣਗਾਨ ਕੀਤਾ। ਇਸ ਮੌਕੇ ਗੁਰੂ ਦੇ ਜੈਕਾਰੇ ਲਗਾ ਰਹੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਦੇਖਣਯੋਗ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈਆਂ ਹੋਈਆਂ ਸੰਗਤਾਂ ਦਾ ਜਿੱਥੇ ਕੋਟਿਨ ਕੋਟਿਨ ਧੰਨਵਾਦ ਕੀਤਾ, ਉੱਥੇ ਹਾਜਰ ਗੁਰੂਘਰ ਦੇ ਸੇਵਾਦਾਰਾਂ ਦਾ ਸਿਰੋਪੇ ਪਾਕੇ ਸਨਮਾਨ ਵੀ ਕੀਤਾ। ਆਈਆਂ ਹੋਈਆਂ ਹਜ਼ਾਰਾਂ ਸੰਗਤਾਂ ਲਈ ਗੂਰਘਰ ਵੱਲੋਂ ਅਤੇ ਹੋਰ ਗੂਰੂਘਰਾਂ ਦੀਆਂ ਪ੍ਰਬੰਧਕਾਂ ਕਮੇਟੀਆਂ ਵੱਲੋਂ ਗੁਰੂ ਕੇ ਅਟੁੱਟ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News