26 ਅਪ੍ਰੈਲ ਤੋਂ ਇਟਲੀ ''ਚ ਲਾਗੂ ਕੋਵਿਡ-19 ਪਾਬੰਦੀਆਂ ਨੂੰ ਕਰਾਂਗੇ ਸੌਖਾ : ਪੀ.ਐੱਮ. ਮਾਰੀਓ ਦਰਾਗੀ

04/18/2021 6:06:18 PM

ਰੋਮ/ਇਟਲੀ (ਕੈਂਥ) ਜਿੱਥੇ ਗਲੋਬਲ ਪੱਧਰ 'ਤੇ ਕੋਰੋਨਾ ਲਾਗ ਦੀ ਬੀਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਉੱਥੇ ਇਟਲੀ ਵਿੱਚ ਵੀ ਹੁਣ ਵੀ ਆਏ ਦਿਨ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਟਲੀ ਸਰਕਾਰ ਦੇਸ਼ ਵਿੱਚ ਕੋਵਿਡ-19 ਕਰਕੇ ਲਗਾਈਆ ਪਾਬੰਦੀਆਂ ਨੂੰ ਢਿੱਲਾ ਕਰਨ ਜਾ ਰਹੀ ਹੈ ਅਤੇ ਕਾਰੋਬਾਰਾਂ ਨੂੰ ਦੁਬਾਰਾ ਖੋਲ੍ਹਣ ਲਈ ਦੇਸ਼ ਵਿਆਪੀ ਰੋਡਮੈਪ ਦੇ ਹਿੱਸੇ ਵਜੋਂ 26 ਅਪ੍ਰੈਲ ਦਿਨ ਸੋਮਵਾਰ ਤੋਂ ਆਪਣੀਆਂ ਕੋਰੋਨਾ ਵਾਇਰਸ ਪਾਬੰਦੀਆਂ ਨੂੰ ਕਾਫ਼ੀ ਹੱਦ ਤਕ ਬੰਦ ਕਰਨਾ ਸ਼ੁਰੂ ਕਰ ਦੇਵੇਗਾ। ਇਸ ਦਾ ਐਲਾਨ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਨੇ ਕੀਤਾ।

ਉਹਨਾਂ ਕਿਹਾ ਕਿ 26 ਅਪ੍ਰੈਲ ਤੋਂ ਇਟਲੀ ਦੇ ਲਗਭਗ ਬਹੁਤ ਸਾਰੇ ਸੂਬਿਆਂ ਨੂੰ ਪੀਲੇ ਰੰਗ ਦੇ ਜ਼ੋਨ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਵਿੱਚ ਬਾਹਰ ਬੈਠਣ ਵਾਲੇ ਰੈਸਟੋਰੈਂਟਾਂ ਨੂੰ ਦੁਪਹਿਰ ਅਤੇ ਰਾਤ ਤੱਕ ਦੇ ਖਾਣੇ ਲਈ ਦੁਬਾਰਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸਕੂਲ ਅਤੇ ਯੂਨੀਵਰਸਿਟੀਆਂ ਵਿਚ ਸਾਰੇ ਵਿਦਿਆਰਥੀਆਂ ਲਈ ਪੂਰੀ ਤਰ੍ਹਾਂ ਕਲਾਸਾਂ ਦੁਬਾਰਾ ਸ਼ੁਰੂ ਹੋਣਗੀਆਾਂ। ਸਭ ਤੋਂ ਵੱਧ ਜੋਖ਼ਮ ਵਾਲੇ ਲਾਲ ਖੇਤਰਾਂ ਨੂੰ ਛੱਡ ਕੇ ਜਿੱਥੇ ਹਾਈ ਸਕੂਲ ਦੇ ਸੀਨੀਅਰ ਵਿਦਿਆਰਥੀ ਆਨ-ਲਾਈਨ ਆਪਣੀ ਪੜ੍ਹਾਈ ਜਾਰੀ ਰੱਖਣਗੇ, ਸੱਭਿਆਚਾਰਕ ਅਤੇ ਖੇਡ ਪ੍ਰੋਗਰਾਮਾਂ ਨੂੰ ਦੁਬਾਰਾ ਚਾਲੂ ਕਰਨ ਕੀਤਾ ਜਾਵੇਗਾ। ਅਜਾਇਬ ਘਰ ਅਤੇ ਪੁਰਾਤੱਤਵ ਸਥਾਨਾਂ ਨੂੰ ਪੀਲੇ ਜ਼ੋਨਾਂ ਵਿੱਚ ਖੋਲ੍ਹਣ ਦੀ ਆਗਿਆ ਦਿੱਤੀ ਜਾ ਰਹੀ ਹੈ ਅਤੇ ਸਿਨੇਮਾ ਘਰਾਂ ਅਤੇ ਥੀਏਟਰਾਂ ਨੂੰ ਸਖ਼ਤ ਸ਼ਰਤਾਂ ਅਤੇ ਸੀਮਤ ਸਮਰੱਥਾ ਅਧੀਨ ਅੰਦਰ ਸਕ੍ਰੀਨਿੰਗ ਅਤੇ ਪ੍ਰਦਰਸ਼ਨ ਕਰਨ ਦੀ ਆਗਿਆ ਹੋਵੇਗੀ।

ਪੜ੍ਹੋ ਇਹ ਅਹਿਮ ਖਬਰ- ਕੈਨੇਡਾ : ਤਾਲਾਬੰਦੀ ਖ਼ਿਲਾਫ਼ ਵੱਡਾ ਰੋਸ ਮੁਜਾਹਰਾ, 8 ਲੋਕਾਂ ਨੂੰ ਪੁਲਸ ਨੇ ਦਿੱਤੀਆ ਟਿਕਟਾਂ

ਇਨ੍ਹਾਂ ਸਾਰੇ ਕਾਰੋਬਾਰਾਂ, ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਲਈ ਇਟਲੀ ਸਰਕਾਰ ਦੀਆਂ ਕੋਵਿਡ-19 ਸੰਬੰਧੀ ਬਣੇ ਕਾਨੂੰਨ ਅਤੇ ਪਾਬੰਦੀਆਂ ਨਾਲ ਸਬੰਧਤ ਅਧਿਕਾਰਤ ਜਾਣਕਾਰੀ ਲਈ ਸਿਹਤ ਮੰਤਰਾਲੇ ਦੀ ਵੈਬਸਾਈਟ ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਇਟਲੀ ਸਰਕਾਰ ਵੱਲੋਂ ਬੀਤੇ ਦਿਨੀਂ ਇਹ ਫ਼ੈਸਲਾ ਲਿਆ ਗਿਆ ਹੈ ਕਿ 26 ਅਪ੍ਰੈਲ ਤੋਂ ਇਟਲੀ ਵਾਸੀਆਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ ਕਿਉਂਕਿ ਇੱਕ ਸਾਲ ਤੋਂ ਜ਼ਿਆਦਾ ਸਮਾਂ ਬੀਤ ਜਾਣ ਮਗਰੋਂ ਇਟਲੀ ਦੇ ਬਸ਼ਿੰਦਿਆਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਪੈ ਰਿਹਾ ਹੈ। ਦੇਸ਼ ਅੰਦਰ ਕੋਰੋਨਾ ਮਹਾਮਾਰੀ ਦੇ ਪ੍ਰਭਾਵ ਨੂੰ ਸਰਕਾਰ ਵਲੋਂ ਨਾਗਰਿਕਾਂ ਦੀ ਸੁਰੱਖਿਆ ਹਿੱਤਾ ਦੇ ਲਈ ਵੱਖ-ਵੱਖ ਸਮੇਂ ਤਾਲਾਬੰਦੀ ਕੀਤੀ ਹੋਈ ਸੀ ਪਰ ਹੁਣ ਸਰਕਾਰ ਵਲੋਂ ਕੁਝ ਹੱਦ ਤੱਕ ਤਾਲਾਬੰਦੀ ਵਿੱਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਹਨਾਂ ਕਾਰੋਬਾਰਾਂ ਦੇ ਖੁੱਲ੍ਹਣ ਨਾਲ ਦੇਸ਼ ਦੀ ਡਗਮਗਾ ਰਹੀ ਆਰਥਿਕਤਾ ਨੂੰ ਸਹਾਰਾ ਮਿਲੇਗਾ।

ਨੋਟ- 26 ਅਪ੍ਰੈਲ ਤੋਂ ਇਟਲੀ ਵਿਚ ਕੋਵਿਡ ਪਾਬੰਦੀਆਂ ਵਿਚ ਦਿੱਤੀ ਜਾਵੇਗੀ ਢਿੱਲ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News