ਇਟਲੀ : ਸਤਿਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਮਾਗਮ 13 ਜੂਨ ਨੂੰ

Monday, Jun 07, 2021 - 10:50 AM (IST)

ਇਟਲੀ : ਸਤਿਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਮਾਗਮ 13 ਜੂਨ ਨੂੰ

ਰੋਮਇਟਲੀ (ਕੈਂਥ): ਮਹਾਨ ਸਿੱਖ ਧਰਮ ਦੇ 5ਵੇਂ ਗੁਰੂ ਸਾਹਿਬ ਸ਼ਹੀਦਾਂ ਦੇ ਸਿਰਤਾਜ ਸਤਿਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਸਮਾਗਮ ਹਰ ਸਾਲ ਵਾਂਗ ਇਸ ਸਾਲ ਵੀ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 11,12 ਤੇ 13 ਜੂਨ 2021 ਦਿਨ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਹਿੰਦੂ ਵਪਾਰੀਆਂ ਨੂੰ ਮਿਲ ਰਹੀਆਂ ਧਮਕੀਆਂ, ਜਾਨ 'ਤੇ ਖਤਰਾ 

ਇਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ,ਕੀਰਤਨੀਏ ਅਤੇ ਕਥਾ ਵਾਚਕ ਹਾਜ਼ਰੀ ਭਰਨਗੇ।ਇਸ ਸ਼ਹੀਦੀ ਸਮਾਗਮ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੀ ਸੇਵਾ ਅਮਰਜੀਤ ਸਿੰਘ ਜੋਤੀ (ਉਪਲ ਗੈਸ ਸਰਵਿਸ ਵਾਲੇ) ਅਤੇ ਉਹਨਾਂ ਦੇ ਪਰਿਵਾਰ ਵੱਲੋਂ ਨਿਭਾਈ ਜਾਵੇਗੀ। ਪ੍ਰੈੱਸ ਨੂੰ ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਕਿਹਾ ਕਿ ਇਸ ਸ਼ਹੀਦੀ ਸਮਾਗਮ ਵਿੱਚ ਸਮੂਹ ਸੰਗਤਾਂ ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਪੁਰਜ਼ੋਰ ਅਪੀਲ ਹੈ।


author

Vandana

Content Editor

Related News