ਭਾਰਤ ਦੇ ਖੇਤੀ ਆਰਡੀਨੈਂਸ ਬਿੱਲਾਂ ਖਿਲਾਫ਼ ਸਮਾਜ ਸੇਵੀ ਸੰਸਥਾ ਵਲੋਂ ਰੋਮ ਦੇ ਰਾਜਦੂਤ ਨੂੰ ਸੌਂਪਿਆ ਮੈਮਰੈਂਡਮ

Monday, Oct 19, 2020 - 02:36 PM (IST)

ਭਾਰਤ ਦੇ ਖੇਤੀ ਆਰਡੀਨੈਂਸ ਬਿੱਲਾਂ ਖਿਲਾਫ਼ ਸਮਾਜ ਸੇਵੀ ਸੰਸਥਾ ਵਲੋਂ ਰੋਮ ਦੇ ਰਾਜਦੂਤ ਨੂੰ ਸੌਂਪਿਆ ਮੈਮਰੈਂਡਮ

ਰੋਮ/ਇਟਲੀ (ਕੈਂਥ, ਚੀਨੀਆ): ਭਾਰਤ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲਾਂ ਦੇ ਖਿਲਾਫ ਜਿੱਥੇ ਭਾਰਤ ਪੰਜਾਬ ਵਿੱਚ ਵਿਰੋਧ ਦੀ ਲਹਿਰ ਚੱਲ ਰਹੀ ਹੈ, ਉੱਥੇ ਵੱਖ-ਵੱਖ ਵਿਦੇਸ਼ਾਂ ਵਿੱਚ ਵੀ ਵਸਦੇ ਪੰਜਾਬੀਆਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਅਤੇ ਖੇਤੀ ਆਰਡੀਨੈਂਸ ਦੇ ਖਿਲਾਫ ਭਾਰੀ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਇਟਲੀ ਦੀ ਸਮਾਜ ਸੇਵੀ ਸੰਸਥਾਂ "ਆਸ ਦੀ ਕਿਰਨ" ਵਲੋਂ ਭਾਰਤੀ ਅੰਬੈਂਸੀ ਰੋਮ ਵਿਖੇ ਮੌਜੂਦਾ ਰਾਜਦੂਤ ਮੈਡਮ ਡਾਕਟਰ ਨੀਨਾ ਮਲਹੋਤਰਾ ਜੀ ਨੂੰ ਇੱਕ ਮੰਗ ਪੱਤਰ ਮੈਮਰੈਂਡਮ ਸੋਂਪਿਆ ਗਿਆ ਹੈ। 

ਬਾਅਦ ਵਿੱਚ ਸਮੂਹ ਸੰਸਥਾ ਦੇ ਮੈਂਬਰਾਂ ਅਤੇ ਹੋਰ ਭਾਰਤੀ ਭਾਈਚਾਰੇ ਦੇ ਲੋਕਾਂ ਵਲੋਂ ਇੱਕ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।ਇਸ ਸੰਬੰਧੀ ਸੰਸਥਾ ਦੇ ਮੈਂਬਰਾਂ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੇ ਲਈ ਜੋ ਖੇਤੀ ਆਰਡੀਨੈਂਸ ਬਿੱਲ ਪਾਸ ਕੀਤੇ ਗਏ ਹਨ, ਅਸੀਂ ਸਮਾਜ ਸੇਵੀ ਸੰਸਥਾ ਦੇ ਤੌਰ 'ਤੇ ਪੂਰਨ ਤੌਰ 'ਤੇ ਇਸ ਬਿੱਲ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਇੱਕ ਮੈਮਰੈਂਡਮ ਮਾਣਯੋਗ ਰਾਜਦੂਤ ਮੈਡਮ ਡਾ. ਨੀਨਾ ਮਲਹੋਤਰਾ ਜੀ ਦੀ ਅਗਵਾਈ ਹੇਠ ਭਾਰਤ ਸਰਕਾਰ ਲਈ ਦਿੱਤਾ ਗਿਆ ਹੈ ਅਤੇ ਜਿਸ ਤੇ ਰੋਮ ਅੰਬੈਸੀ ਦੇ ਰਾਜਦੂਤ ਵਲੋਂ ਪੂਰਨ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਇਟਲੀ ਵਿੱਚ ਵਸਦੇ ਸਮੂਹ ਭਾਰਤੀ ਭਾਈਚਾਰੇ ਦੀ ਇਸ ਮੰਗ ਨੂੰ ਭਾਰਤ ਸਰਕਾਰ ਤੱਕ ਪਹੁੰਚਾਉਣਗੇ।  

ਪੜ੍ਹੋ ਇਹ ਅਹਿਮ ਖਬਰ- ਚੀਨੀ ਡਿਪਲੋਮੈਟਾਂ ਦੀ ਸ਼ਰਮਨਾਕ ਹਰਕਤ, ਤਾਇਵਾਨੀ ਅਧਿਕਾਰੀ 'ਤੇ ਕੀਤਾ ਜਾਨਲੇਵਾ ਹਮਲਾ

ਦੂਜੇ ਪਾਸੇ ਭਾਰਤੀ ਅੰਬੈਂਸੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਜੋ ਆਸ ਦੀ ਕਿਰਨ ਸੰਸਥਾ ਵਲੋਂ ਮੈਮਰੈਂਡਮ ਸਾਨੂੰ ਸੌਂਪਿਆ ਗਿਆ ਸੀ ਉਸ ਮੰਗ ਪੱਤਰ ਨੂੰ ਅੰਬੈਸੀ ਵਲੋਂ ਭਾਰਤ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ।ਸਮਾਜ ਸੇਵੀ ਸੰਸਥਾ ਵਲੋਂ ਇਟਲੀ ਦੇ ਲਾਸੀਓ ਸੂਬੇ ਦੇ ਅਧੀਨ ਰੋਮ ਦੇ ਨੇੜੇ ਪੈਂਦੇ ਸ਼ਹਿਰ ਲਵੀਨੀਉ ਵਿਖੇ ਇੱਕ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।ਇਹ ਰੋਸ ਪ੍ਰਦਰਸ਼ਨ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਗਿਆ ਕਿਉਂਕਿ ਇਟਲੀ ਵਿੱਚ ਮੌਜੂਦਾ ਸਮੇਂ ਵਿੱਚ ਕੋਰੋਨਾਵਾਇਰਸ ਦੇ ਕੇਸਾਂ ਵਿੱਚ ਮੁੜ ਦੁਬਾਰਾ ਵਾਧਾ ਹੋ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸੰਸਥਾ ਵਲੋਂ ਸਰਕਾਰ ਦੁਆਰਾ ਬਣਾਏ ਕਾਨੂੰਨਾਂ ਅਤੇ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਕ ਹੀ ਸਾਦੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।


author

Vandana

Content Editor

Related News