ਇਟਲੀ : ਲਵੀਨੀਓ ''ਚ 16 ਅਪ੍ਰੈਲ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
Monday, Apr 10, 2023 - 05:06 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਰਾਜਧਾਨੀ ਰੋਮ ਤੋਂ 40 ਕਿਲੋਮੀਟਰ ਦੀ ਦੂਰੀ 'ਤੇ ਸੁਮੰਦਰੀ ਕੰਡੇ 'ਤੇ ਵੱਸੇ ਸ਼ਹਿਰ ਆਂਸੀੳ (ਲਵੀਨੀਓ) ਜਿਸਨੂੰ ਇੱਥੇ ਆਉਣ ਵਾਲੇ ਪੰਜਾਬੀਆਂ ਦੀ ਨਰਸਰੀ ਵੀ ਕਿਹਾ ਜਾਂਦਾ ਹੈ, ਵਿਖੇ 16 ਅਪ੍ਰੈਲ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਪ੍ਰਬਧੰਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਉਲੀਕੇ ਗਏ ਹਨ, ਜਿੰਨ੍ਹਾਂ ਲਈ ਲੋੜੀਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ-ਮਾਣ ਦੀ ਗੱਲ, ਭਾਰਤੀ ਮੂਲ ਦੇ ਗਣਿਤ ਵਿਗਿਆਨੀ ਨੂੰ ਮਿਲੇਗਾ 2023 ਦਾ 'ਅੰਤਰਰਾਸ਼ਟਰੀ ਪੁਰਸਕਾਰ'
ਇਸ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਵਾਲੇ ਜੱਥਿਆਂ ਤੋਂ ਇਲਾਵਾ ਗਤਕੇ ਵਾਲੇ ਸਿੰਘਾਂ ਵੱਲੋਂ ਗਤਕਾਂ ਕਲਾ ਦੇ ਜੌਹਰ ਵੀ ਵਿਖਾਏ ਜਾਣਗੇ। ਦੱਸਣਯੋਗ ਹੈ ਕਿ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਹਰ ਸਾਲ ਹਜਾਰਾਂ ਹੀ ਸੰਗਤਾਂ ਦਾ ਇਕੱਠ ਹੁੰਦਾ ਹੈ ਕਿਉਂਕਿ ਇਟਲੀ ਆਉਣ ਵਾਲੇ ਬਹੁਤ ਸਾਰੇ ਪੰਜਾਬੀ ਆਪਣੇ ਸੰਘਰਸ਼ ਦੇ ਮੁੱਢਲੇ ਦਿਨਾਂ ਵਿਚ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਆਕੇ ਹੀ ਠਹਿਰਦੇ ਰਹੇ ਸਨ। ਇਸ ਨਗਰ ਕੀਰਤਨ ਵਿਚ ਸਿੱਖ ਸੰਗਤਾਂ ਦਾ ਭਾਰੀ ਉਤਸ਼ਾਹ ਵੀ ਵੇਖਣ ਨੂੰ ਮਿਲਦਾ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।