ਇਟਲੀ : ਖਾਲਸਾ ਸਾਜਨਾ ਦਿਹਾੜੇ ਦੀਆਂ ਖੁਸ਼ੀਆਂ ਮੌਕੇ ਮਹਾਨ ਨਗਰ ਕੀਰਤਨ 1 ਮਈ ਨੂੰ

04/06/2022 10:37:55 AM

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੀ ਰਾਜਧਾਨੀ ਰੋਮ ਦੇ ਕਸਬਾ ਲਵੀਨੀੳ ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਵਿਸ਼ਾਲ ਨਗਰ ਕੀਰਤਨ 1 ਮਈ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ, ਜਿਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਸਥਾਨਿਕ ਪ੍ਰਸ਼ਾਸ਼ਨ ਵੱਲੋਂ ਲੋੜੀਦੀਆਂ ਪ੍ਰਮੀਸ਼ਨਾਂ ਮਿਲ ਚੁੱਕੀਆ ਹਨ। ਨਗਰ ਕੀਰਤਨ ਨੂੰ ਖਾਲਸਾਈ ਸ਼ਾਨੋ ਸ਼ੌਕਤ ਤੇ ਜਾਹੋ ਜਲਾਲ ਨਾਲ ਕਰਵਾਉਣ ਲਈ ਤਿਆਰੀਆਂ ਵੀ ਆਰੰਭ ਹੋ ਚੁੱਕੀਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ- ਹੈਰਾਨੀਜਨਕ : 9 ਪਤਨੀਆਂ ਨਾਲ ਰਹਿ ਰਿਹਾ ਸ਼ਖ਼ਸ ਕਰਨਾ ਚਾਹੁੰਦਾ ਹੈ ਹੋਰ 'ਦੋ ਵਿਆਹ'
          
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਜਾਵੇਗੀ। ਇਸ ਮੌਕੇ ਗਤਕੇ ਵਾਲੇ ਸਿੰਘਾਂ ਦੁਆਰਾ ਗਤਕਾਂ ਕਲ੍ਹਾ ਦੇ ਜੌਹਰ ਵੀ ਵਿਖਾਏ ਜਾਣਗੇ। ਕੌਮ ਦੇ ਮਹਾਨ ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਏ ਜਾਣਗੇ। 2 ਸਾਲਾਂ ਬਾਅਦ ਹੋ ਰਹੇ ਇਸ ਨਗਰ ਕੀਰਤਨ ਨੂੰ ਲੈਕੇ ਇਲਾਕੇ ਵਿਚ ਵੱਸਦੀਆਂ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਿਆ ਜਾ ਸਕਦਾ ਹੈ। 


Vandana

Content Editor

Related News