ਇਟਲੀ : ਲਵੀਨੀਓ ''ਚ 325ਵੇਂ ਖ਼ਾਲਸਾ ਪ੍ਰਗਟ ਦਿਹਾੜੇ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ

05/06/2024 3:07:19 PM

ਮਿਲਾਨ/ਇਟਲੀ (ਸਾਬੀ ਚੀਨੀਆ, ਦਲਬੀਰ ਕੈਂਥ): ਇਟਲੀ ਦੀ ਰਾਜਧਾਨੀ ਰੋਮ ਦੇ ਨਾਲ ਲੱਗਦੇ ਕਸਬਾ ਲਵੀਨੀਓ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀ ਪ੍ਰਬੰਧਕ ਕਮੇਟੀ ਵਲੋ ਇਲਾਕੇ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ 325ਵੇਂ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ। ਦੱਸਣਯੋਗ ਹੈ ਕਿ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰਾਜਧਾਨੀ ਦੇ ਨੇੜੇ ਹੋਣ ਕਰਕੇ ਇਟਲੀ ਆਏ ਹਜ਼ਾਰਾਂ ਭਾਰਤੀਆਂ ਦੀ ਪਹਿਲੀ ਛੱਤ ਵਜੋਂ ਕਰਕੇ ਵੀ ਜਾਣਿਆ ਜਾਂਦਾ ਹੈ। ਇਟਲੀ ਦੇ ਵੱਖ-ਵੱਖ ਖੇਤਰਾਂ ਵਿੱਚ ਰਹਿ ਰਹੇ ਬਹੁਤ ਸਾਰੇ ਪੰਜਾਬੀ ਪਹਿਲੇ ਇਸੇ ਇਲਾਕੇ ਵਿਚ ਰਹਿਕੇ  ਗਏ ਹਨ ਤੇ ਉਹ ਸਾਲਾਂ ਬਾਅਦ ਵੀ ਇਸ ਨਗਰ ਕੀਰਤਨ ਵਿਚ ਹਾਜ਼ਰੀ ਲਵਾਉਣ ਜ਼ਰੂਰ ਆਉਂਦੇ ਹਨ। ਸ਼ਾਇਦ ਇਸੇ ਕਰਕੇ ਇੱਥੇ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਪਹੁੰਚ ਕਰਕੇ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਕਰਦੀਆਂ ਹਨ ।

PunjabKesari

PunjabKesari

ਸ੍ਰੀ ਆਖੰਠ ਪਾਠ ਸਾਹਿਬ ਦੇ ਭੋਗ ਉਪੰਰਤ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਤੇ ਸ੍ਰੀ  ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆਂ ਹੇਠ ਨਗਰ ਕੀਰਤਨ ਦੀ ਆਰੰਭਤਾਂ ਹੋਈ, ਜਿਸ ਉਪਰੰਤ ਸਿੱਖ ਸੰਗਤਾਂ ਵੱਲੋ ਨਗਰ ਕੀਰਤਨ ਦਾ ਵੱਖ-ਵੱਖ ਚੌਂਕਾਂ ਵਿਚ ਭਰਵਾਂ ਸਵਾਗਤ ਕੀਤਾ ਗਿਆ। ਸ਼ਟੇਸ਼ਨ ਵਾਲੇ ਚੌਕ ਵਿੱਚ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ ਜਿੰਨਾਂ ਵਿੱਚ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਕੀਰਤੀਨੀਏ ਭਾਈ ਸਾਹਿਬ ਭਾਈ ਗੁਰਪ੍ਰਤਾਪ ਸਿੰਘ ਹੁਣਾਂ ਦੇ ਜੱਥੇ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਲੰਮਾ ਹਾਜ਼ਰੀਆਂ ਭਰੀਆਂ। ਉਪਰੰਤ ਕਵੀਸ਼ਰ ਭਾਈ ਅਜੀਤ ਸਿੰਘ ਥਿੰਦ ਅਤੇ ਸਾਥੀਆਂ ਨੇ ਕਵੀਸ਼ਰੀ ਵਾਰਾਂ ਗੁਰ ਇਤਿਹਾਸ ਸ਼ਰਵਣ ਕਰਵਾਇਆ। ਛੋਟੇ ਬੱਚੇ ਹਰਨੂਰ ਸਿੰਘ ਅਤੇ ਸੀਰਤ ਕੌਰ ਨੇ ਵੀ ਇੱਕ ਸ਼ਬਦ ਰਾਹੀ ਹਾਜ਼ਰੀ ਭਰਦਿਆਂ ਗੁਰੂ ਜਸ ਸਰਵਣ ਕਰਵਾਇਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਾਰਤੀਆਂ ਲਈ J-1 ਸਪੈਸ਼ਲ ਵੀਜ਼ਾ ਸ਼੍ਰੇਣੀ, ਹਜ਼ਾਰਾਂ ਭਾਰਤੀ ਡਾਕਟਰਾਂ ਨੂੰ ਮਿਲੇਗੀ ਐਂਟਰੀ 

ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗਾਂ ਸਿੰਘਾਂ ਦੁਆਰਾ ਗਤਕਾ ਕਲ੍ਹਾ ਦੇ ਜੌਹਰ ਵਿਖਾਉਦਿਆ ਮੌਜੂਦਾਂ ਸੰਗਤਾਂ ਨੂੰ ਸਿੱਖ ਕੌਮ ਦੇ ਪੁਰਾਤਨ ਵਿਰਸੇ ਤੇ ਸ੍ਰੀ  ਆਨੰਦਪੁਰ ਸਾਹਿਬ ਦੀਆਂ ਯਾਦਾਂ ਤਾਜ਼ੀਆਂ ਕੀਤੀਆਂ ਗਈਆਂ। ਆਸ-ਪਾਸ ਦੇ ਸਮੂਹ੍ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਨੌਜਵਾਨਾਂ ਵੱਲੋਂ ਆਈਆਂ ਸੰਗਤਾਂ ਲਈ ਸਟਾਲਾਂ ਰੂਪੀ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਯਾਦਗਾਰਾਂ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ। ਸਥਾਨਿਕ ਪੁਲਸ ਪ੍ਰਸ਼ਾਸਨ ਦੁਆਰਾ ਗੁਰੂ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਜਿਸ ਤਰ੍ਹਾਂ ਟ੍ਰੈਫਿਕ ਨੂੰ ਕੰਟਰੋਲ ਕੀਤਾ ਗਿਆ ਉਹ ਆਪਣੇ ਆ ਵਿੱਚ ਸ਼ਲਾਘਾਯੋਗ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News