ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ

Monday, Sep 14, 2026 - 02:30 AM (IST)

ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ

ਇਟਲੀ (ਦਲਵੀਰ ਸਿੰਘ ਕੈਂਥ) : ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪ੍ਰਥੰਮ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਦੁਨੀਆ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸੋ਼-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਜਾ ਰਹੇ ਹਨ ਜਿਹਨਾਂ ਵਿੱਚ ਸੰਗਤਾਂ ਦੇ ਵਿਸ਼ਾਲ ਇਕੱਠ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਨਤਮਸਤਕ ਹੋ ਰਹੀਆਂ ਹਨ। ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਲਾਸੀਓ ਸੂਬੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿੱਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਵੀ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਤੀਜੇ ਦਿਨ ਵਿਸ਼ਾਲ ਨਗਰ ਕੀਤਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ਹਿਰ ਤੇਰਾਚੀਨਾ ਵਿਖੇ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ।

PunjabKesari

ਭਾਦੋਂ ਮਹੀਨੇ ਦੇ ਆਖ਼ਿਰੀ ਦਿਨਾਂ ਮੌਕੇ ਸਜੇ ਨਗਰ ਕੀਰਤਨ ਦੀ ਦੁਪਹਿਰ ਤਪੀ ਪਈ ਸੀ ਪਰ ਅਕਾਲ ਪੁਰਖ ਦੀ ਮੌਜ ਅਨੁਸਾਰ ਸੰਗਤਾਂ ਦਾ ਗੁਰੂ ਪ੍ਰਤੀ ਉਤਸ਼ਾਹ ਤੇ ਸ਼ਰਧਾ ਜੈਕਾਰਿਆਂ ਦੇ ਰੂਪ ਵਿਚ ਪ੍ਰਤੱਖ ਹੋ ਰਹੀ ਸੀ। ਗੁਰੂ ਦੇ ਜੈਕਾਰੇ ਛੱਡਦਾ ਨਗਰ ਕੀਰਤਨ ਤੇਰਾਚੀਨਾ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਸੰਗਤਾਂ ਲਈ ਸੇਵਾਦਾਰਾਂ ਵੱਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ, ਮਿਲਕ ਬਦਾਮ, ਛੋਲੇ ਸਮੋਸੇ, ਆਈਸ ਕਰੀਮ ਤੇ ਫਲਾਂ ਦੀ ਚਾਟ ਦੇ ਅਤੁੱਟ ਭੰਡਾਰੇ ਵਰਤਾਏ ਗਏ। ਇਸ ਨਗਰ ਕੀਰਤਨ ਮੌਕੇ ਪ੍ਰਸਿੱਧ ਰਾਗੀ, ਢਾਡੀ,ਕੀਰਤਨੀਏ ਤੇ ਕਥਾਵਾਚਕਾਂ ਨੇ ਹਾਜ਼ਰੀ ਕਰਦਿਆਂ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।

PunjabKesari

ਹਜ਼ੂਰੀ ਰਾਗੀ ਸ਼੍ਰੀ ਸੱਚਖੰਡ ਅੰਮ੍ਰਿਤਸਰ ਸਾਹਿਬ ਭਾਈ ਜਗਜੀਤ ਸਿੰਘ ਖਾਲਸਾ ਤੇ ਸਾਥੀਆਂ ਨੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇ ਨਗਰ ਕੀਰਤਨ ਦੇ ਦੀਵਾਨਾਂ ਤੋਂ ਵੀ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ। ਇਸ ਮੌਕੇ 96 ਕਰੌੜੀ ਗੱਤਕਾ ਅਕੈਡਮੀ ਪੁਨਤੀਨੀਆ ਦੇ ਨੰਨ੍ਹੇ ਮੁੰਨੇ ਸਿੰਘਾਂ ਨੇ ਸਿੱਖ ਮਾਰਸ਼ਲ ਆਰਟ ਦੇ ਹੈਰਤਅੰਗੇਜ਼ ਕਰਤੱਬ ਵੀ ਦਿਖਾਏ ਤੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਦੇ ਸਿੰਘਾਂ ਵੱਲੋਂ ਸੰਗਤਾਂ ਦੇ ਦਸਤਾਰਾਂ ਵੀ ਸਜਾਈਆਂ ਗਈਆਂ। ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਸਭ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਗੁਰੂ ਨੂੰ ਯਾਦ ਕਰਦਿਆਂ ਗੁਰਪੁਰਬ ਮਨਾਉਣੇ ਸਿੱਖੀ ਦੇ ਬੂਟੇ ਨੂੰ ਵਿਦੇਸ਼ਾਂ ਵਿੱਚ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਹੈ। ਨਗਰ ਕੀਰਤਨ ਵਿੱਚ ਰੋਮ, ਲਾਸੀਓ, ਵਿਲੇਤਰੀ, ਚਿਸਤੇਰਨਾ ਦੀ ਲਾਤੀਨਾ, ਸਬਾਊਦੀਆ, ਸੰਨਵੀਤੋ, ਪੁਨਤੀਨੀਆ, ਫੌਂਦੀ ਆਦਿ ਇਲਾਕਿਆਂ ਤੇ ਗੁਰਦੁਆਰਾ ਸਿੰਘ ਸਭਾਵਾਂ ਤੋਂ ਸੰਗਤਾਂ ਕਾਫਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੀਆਂ। ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਤੇ ਸਥਾਨਕ ਪ੍ਰਸ਼ਾਸ਼ਨਕ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News