ਇਟਲੀ: ਪੰਚਮ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਨੂੰ ਸਬੰਧਤ ਨਗਰ ਕੀਰਤਨ 24 ਜੁਲਾਈ ਨੂੰ

07/04/2022 2:29:00 PM

ਮਿਲਾਨ/ਇਟਲੀ (ਸਾਬੀ ਚੀਨੀਆ): ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਜੁਲਾਈ ਨੂੰ ਸਜਾਇਆ ਜਾਵੇਗਾ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਿੰਘ ਸਭਾ ਸਬੋਧੀਆ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਸਬੰਧਤ ਸਜਾਏ ਨਗਰ ਕੀਰਤਨ ਨੂੰ ਲੈਕੇ ਸਥਾਨਿਕ ਸਿੱਖ ਸੰਗਤਾਂ ਵਿਚ ਭਾਰੀ ਉਤਿਸਾਹ ਵੇਖਿਆ ਜਾ ਸਕਦਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਗਲੇਸ਼ੀਅਰ ਟੁੱਟਣ ਨਾਲ 6 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ

ਦੱਸਣਯੋਗ ਹੈ ਕਿ ਸਬੋਧੀਆ ਦੀਆਂ ਸੰਗਤਾਂ ਵੱਲੋ ਪਿਛਲੇ ਦੋ ਦਹਾਕਿਆ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ, ਜਿੰਨਾਂ ਵਿਚ ਰੋਮ ਅਤੇ ਆਸ ਪਾਸ ਦੇ ਇਲਾਕਿਆਂ ਦੀਆਂ ਸੰਗਤਾਂ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕਰਦੀਆਂ ਹਨ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕਰਮਜੀਤ ਸਿੰਘ ਢਿੱਲੋ, ਭਾਈ ਰਤਨ ਸਿੰਘ ਅਤੇ ਸੋਨਾ ਵਿਰਕ ਨੇ ਦੱਸਿਆ ਕਿ ਇਸ ਮੌਕੇ ਕੌਮ ਦੇ ਮਹਾਨ ਢਾਡੀ ਅਤੇ ਰਾਗੀ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ ਅਤੇ ਗਤਕੇ ਵਾਲੇ ਸਿੰਘਾਂ ਦੁਆਰਾ ਗਤਕਾ ਕਲ੍ਹਾ ਦੇ ਜੌਹਰ ਵਿਖਾਏ ਜਾਣਗੇ। ਇਸ ਮੌਕੇ ਕਈ ਸਰਕਾਰੀ ਅਧਿਕਾਰੀ ਵੀ ਨਗਰ ਕੀਰਤਨ ਵਿਚ ਹਾਜ਼ਰੀਆਂ ਭਰਨਗੇ। 


Vandana

Content Editor

Related News