ਇਟਲੀ ''ਚ ਜੈਕਾਰਿਆਂ ਦੀ ਗੂੰਜ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

Monday, Oct 27, 2025 - 04:49 PM (IST)

ਇਟਲੀ ''ਚ ਜੈਕਾਰਿਆਂ ਦੀ ਗੂੰਜ ''ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਮਿਲਾਨ ਇਟਲੀ (ਸਾਬੀ ਚੀਨੀਆ)- ਇਟਲੀ 'ਚ ਰਹਿ ਰਹੀਆਂ ਸਿੱਖ ਸੰਗਤਾਂ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆ ਇਥੋਂ ਦੇ ਗੁਰਦੁਆਰਾ ਭਗਤ ਰਵਿਦਾਸ ਸਿੰਘ ਜੀ ਸਿੰਘ ਸਭਾ ਲਵੀਨੀਓ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਜਿੱਥੇ ਗੁਰਦੁਆਰਾ ਸਾਹਿਬ ਪਹੁੰਚ ਕਰਕੇ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲ ਬਣਾਇਆ।

PunjabKesari

ਉੱਥੇ ਹੀ ਸਜਾਏ ਨਗਰ ਕੀਰਤਨ ਦੇ ਵਿਚ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ ਕਰਦਿਆਂ ਆਪਣਾ ਜੀਵਨ ਸਫਲ ਬਣਾਇਆ। ਇਸ ਮੌਕੇ ਤੇ ਕਵੀਸ਼ਰ ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਹੋਰਨਾਂ ਜਥਿਆਂ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਸਬੰਧ ਇਤਿਹਾਸ ਸ਼ਰਵਣ ਕਰਵਾਇਆ ਗਿਆ। ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਆਏ ਜਥਿਆਂ ਦਾ ਯਾਦਗਾਰੀ ਚਿੰਨਾਂ ਦੇ ਨਾਲ ਸਨਮਾਨ ਕੀਤਾ ਗਿਆ।

PunjabKesari


author

DIsha

Content Editor

Related News