ਇਟਲੀ : ਸ਼ਹੀਦ ਸਿੱਖ ਫੌਜੀਆਂ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਕੀਤਾ ਜਾਰੀ
Monday, Nov 15, 2021 - 12:47 AM (IST)
ਰੋਮ/ਇਟਲੀ (ਕੈਂਥ)-ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਜਿ.) ਇਟਲੀ ਵੱਲੋਂ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰਿਜੋਇਮੀਲੀਆ ਇਟਲੀ ਵਿਖੇ ਸਾਲ 2022 ਦਾ ਕੈਲੰਡਰ ਜਾਰੀ ਕੀਤਾ ਗਿਆ। ਕਮੇਟੀ ਵੱਲੋਂ ਪ੍ਰਿਥੀਪਾਲ ਸਿੰਘ, ਸੇਵਾ ਸਿੰਘ, ਫੌਜੀ ਸਤਨਾਮ ਸਿੰਘ, ਜਗਦੀਪ ਸਿੰਘ ਮੱਲ੍ਹੀ, ਗੁਰਮੇਲ ਸਿੰਘ ਭੱਟੀ, ਜਸਬੀਰ ਸਿੰਘ ਧਨੋਤਾ ਅਤੇ ਕੁਲਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਇਟਲੀ ’ਚ ਦੂਜੀ ਸੰਸਾਰ ਜੰਗ ’ਚ ਸ਼ਹੀਦ ਹੋਏ ਸਿੱਖ ਫ਼ੌਜੀਆਂ ਦੀਆਂ ਹੁਣ ਤੱਕ ਨੌਂ ਯਾਦਗਾਰਾਂ ਸਥਾਪਿਤ ਕਰ ਚੁੱਕੀ ਹੈ। ਜਿਥੇ ਕਿ ਹਰ ਸਾਲ ਸਥਾਨਕ ਨਗਰ ਪ੍ਰੀਸ਼ਦ ਦੇ ਸਹਿਯੋਗ ਨਾਲ ਸ਼ਰਧਾਂਜਲੀ ਸਮਾਗਮ ਕਰਵਾਏ ਜਾਂਦੇ ਹਨ।
ਇਹ ਵੀ ਪੜ੍ਹੋ : ਇਟਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਇਸ ਕੈਲੰਡਰ ’ਚ ਇਟਲੀ ਵਿਚ ਕਮੇਟੀ ਵੱਲੋਂ ਸਥਾਪਿਤ ਕੀਤੀਆਂ ਸਾਰੀਆਂ ਨੌਂ ਯਾਦਗਾਰਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ’ਚ ਸਥਾਪਨਾ ਦੀ ਤਾਰੀਖ ਅਤੇ ਸ਼ਹਿਰ ਦਾ ਨਾਂ ਵੀ ਸ਼ਾਮਲ ਹੈ। ਕਮੇਟੀ ਦੇ ਅਹੁਦੇਦਾਰਾਂ ਵੱਲੋਂ ਇਟਲੀ ਦੀ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਗਿੰਦਰ ਸਿੰਘ ਪ੍ਰਧਾਨ, ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਜਸਪ੍ਰੀਤ ਸਿੰਘ, ਰਾਜਕੁਮਾਰ, ਮੋਹਣ ਸਿੰਘ, ਹਰਜਾਪ ਸਿੰਘ, ਹਰਪ੍ਰੀਤ ਸਿੰਘ, ਹਰਦੇਵ ਸਿੰਘ ਭੱਟੀ ਅਤੇ ਸੁਖਵਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਈਰਾਨ 'ਚ ਲੱਗੇ ਭੂਚਾਲ ਦੇ ਝਟਕੇ, ਇਕ ਦੀ ਮੌਤ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।