ਇਟਲੀ : ਕਿਸਾਨ ਸੰਘਰਸ਼ ਨੂੰ ਐੱਨ.ਆਰ.ਆਈ. ਵੀਰਾਂ ਦਾ ਭਰਵਾਂ ਸਮਰਥਨ

Thursday, Nov 26, 2020 - 09:51 AM (IST)

ਇਟਲੀ : ਕਿਸਾਨ ਸੰਘਰਸ਼ ਨੂੰ ਐੱਨ.ਆਰ.ਆਈ. ਵੀਰਾਂ ਦਾ ਭਰਵਾਂ ਸਮਰਥਨ

ਮਿਲਾਨ/ਇਟਲੀ (ਸਾਬੀ ਚੀਨੀਆ): ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਧੌਣ 'ਤੇ ਗੋਡਾ ਰੱਖ ਕੇ ਪਾਸ ਕੀਤੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਆਰੰਭ ਕੀਤੇ ਸ਼ੰਘਰਸ ਦਾ ਐੱਨ.ਆਰ.ਆਈ. ਵੀਰਾਂ ਵਲੋਂ ਭਰਵਾਂ ਸਮਰਥਨ ਕੀਤਾ ਜਾ ਰਿਹਾ ਹੈ। ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਸ. ਤਜਵਿੰਦਰ ਸਿੰਘ ਬੱਬੀ, ਸੁਖਜਿੰਦਰ ਸਿੰਘ ਕਾਲਰੂ (ਸੀਨੀ ,ਅਕਾਲੀ ਆਗੂ) ਮਨਜੀਤ ਸਿੰਘ ਨਾਜਰ ਅਤੇ ਸ. ਭਗਵੰਤ ਸਿੰਘ ਨੇ ਸਾਂਝੇ ਤੌਰ 'ਤੇ ਆਖਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਹੱਕਾਂ ਦੀ ਮੰਗ ਲਈ ਸ਼ਾਂਤੀ ਪੂਰਨ ਤਰੀਕੇ ਨਾਲ ਕੀਤੇ ਜਾ ਰਹੇ ਪ੍ਰੋਟੈਸਟ ਨੂੰ ਪੁਲਸ ਦੀਆਂ ਲਾਠੀਆਂ ਨਾਲ ਰੋਕਣਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ। 

ਉਨ੍ਹਾਂ ਨੇ ਆਖਿਆ ਕਿ ਦੇਸ਼ ਦਾ ਕਿਸਾਨ ਜਾਗ ਉੱਠਿਆ ਹੈ ਓੁਸ ਦੀ ਆਵਾਜ਼ ਨੂੰ ਦਬਾਉਣਾ ਸਰਕਾਰ ਲਈ ਸੌਖਾ ਨਹੀ ਹੋਵੇਗਾ। ਪਰ ਜੇ ਅੱਜ ਕਿਸਾਨ ਹਿੰਮਤ ਹਾਰ ਗਏ ਤਾਂ ਖੇਤੀ ਦਾ ਧੰਦਾ ਬਿਲਕੁਲ ਬੰਦ ਹੋ ਜਾਵੇਗਾ ਤੇ ਲੋਕ ਕੁਝ ਕੁ ਸ਼ਾਹੀ ਘਰਾਣਿਆਂ ਵੱਲੋਂ ਤੈਅ ਕੀਤੇ ਰੇਟਾਂ 'ਤੇ ਡੱਬਾ ਬੰਦ ਵਸਤਾਂ ਖਾਣ ਲਈ ਮਜਬੂਰ ਹੋ ਜਾਣਗੇ। ਇਹ ਵੀ ਦੱਸਣਯੋਗ ਹੈ ਕਿ ਅਮਰੀਕਾ ਸਮੇਤ ਯੂਰਪ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮੰਡੀ ਕਰਨ ਦਾ ਅਜਿਹਾ ਘਟੀਆ ਸਿਸਟਮ ਹੋਣ ਕਾਰਨ ਇਨ੍ਹਾਂ ਦੇਸ਼ਾਂ ਦੀ ਕਿਸਾਨੀ ਬਿਲਕੁਲ ਤਬਾਹ ਹੋ ਚੁੱਕੀ ਹੈ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆ ਮੋਟੀਆਂ ਸਬਸਿਡੀਆਂ ਵੀ ਕਿਸਾਨੀ ਨੂੰ ਨਹੀ ਬਚਾ ਸਕੀਆਂ ਜਦ ਕਿ ਸਾਡੇ ਦੇਸ਼ ਦੀਆਂ ਸਰਕਾਰਾਂ ਤੋਂ ਅਜਿਹੀ ਕੋਈ ਆਸ ਵੀ ਨਹੀਂ ਰੱਖੀ ਜਾ ਸਕਦੀ।


author

Vandana

Content Editor

Related News