ਇਟਲੀ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ
Wednesday, Mar 20, 2024 - 12:44 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਵਿਦੇਸ਼ਾਂ ਵਿਚ ਬਹੁਤ ਹੀ ਧੂਮ-ਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਹੇ ਹਨ। ਇਸੇ ਤਹਿਤ ਇਟਲੀ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੀਆਂ ਹਨ। ਇਸੇ ਤਰ੍ਹਾਂ ਇੱਥੋਂ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਵਿਖੇ ਮਹਾਨ ਸਮਾਗਮਾਂ ਦਾ ਆਯੋਜਨ ਕੀਤਾ ਗਿਆ।
ਇਹ ਵੀ ਪੜ੍ਹੋ: ਅਮਰੀਕਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ, ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ 'ਤੇ ਹੋਵੇਗੀ ਜੇਲ੍ਹ
ਦੱਸਣਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ ਪੂਰੇ ਯੂਰਪ ਵਿਚ ਇੱਕੋ-ਇੱਕ ਅਜਿਹਾ ਸਥਾਨ ਹੈ, ਜਿਸ ਦਾ ਨਾਂ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਰੱਖ ਕੇ ਪ੍ਰਬੰਧਕਾਂ ਵੱਲੋਂ ਸਮੁੱਚੀ ਕਾਇਨਾਤ ਨੂੰ ਸਾਂਝੀ ਵਾਲਤਾ ਦਾ ਉਦੇਸ਼ ਬੜੀ ਬਾਖੂਬੀ ਨਾਲ ਦਿੱਤਾ ਗਿਆ ਹੈ। ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਕਰਵਾਏ ਸਮਾਗਮਾਂ ਵਿਚ ਸ੍ਰੀ ਆਖੰਠ ਪਾਠ ਦੇ ਭੋਗ ਉਪਰੰਤ ਯੂਰਪ ਦੇ ਪ੍ਰਸਿੱਧ ਕਵੀਸ਼ਰੀ ਜੱਥੇ ਭਾਈ ਸਤਨਾਮ ਸਿੰਘ ਸਰਹਾਲ੍ਹੀ, ਭਾਈ ਰਣਜੀਤ ਸਿੰਘ ਅਤੇ ਅਜੀਤ ਸਿੰਘ ਥਿੰਦ ਨੇ ਕਵੀਸ਼ਰੀ ਵਾਰਾਂ ਰਾਹੀਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਨਾਲ ਸਬੰਧਤ ਇਤਿਹਾਸ ਸ਼ਰਵਣ ਕਰਵਾਇਆ।
ਇਹ ਵੀ ਪੜ੍ਹੋ: ਭਾਰਤੀਆਂ 'ਚ ਕੈਨੇਡਾ 'ਚ ਪੱਕੇ ਹੋਣ ਦਾ ਘਟਿਆ ਕ੍ਰੇਜ਼, ਜਾਣੋ ਕੀ ਰਹੀ ਵਜ੍ਹਾ
ਇਨ੍ਹਾਂ ਸਮਾਗਮਾਂ ਵਿਚ ਸੇਵਾਵਾਂ ਭਾਈ ਪ੍ਰੀਤਮ ਸਿੰਘ ਜੋਧਾਂ, ਭਾਈ ਬਲਦੇਵ ਸਿੰਘ ਜੋਧਾਂ ਅਤੇ ਉਨਾਂ ਦੇ ਸਾਥੀਆਂ ਵੱਲੋਂ ਨਿਭਾਈਆਂ ਗਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਟਲੀ ਇੱਕ ਅਜਿਹਾ ਦੇਸ਼ ਹੈ, ਜਿੱਥੇ ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਭ ਤੋ ਵੱਧ ਧਾਰਮਿਕ ਸਮਾਗਮਾਂ ਅਤੇ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾਂਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8