ਇਟਲੀ : ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ 15 ਨਵੰਬਰ ਤੋਂ 17 ਨਵੰਬਰ ਤੱਕ
Monday, Nov 11, 2024 - 03:09 PM (IST)
ਬੈਰਗਾਮੋ (ਕੈਂਥ)- ਸਮੁੱਚੀ ਮਨੁੱਖਤਾ ਦੇ ਰਹਿਬਰ, ਸਿੱਖ ਧਰਮ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਨਗਰ ਕੀਰਤਨ, ਪ੍ਰਭਾਤ ਫੇਰੀਆਂ ਅਤੇ ਗੁਰਮਤਿ ਸਮਾਗਮ ਉਲੀਕੇ ਜਾ ਰਹੇ ਹਨ। ਇਟਲੀ ਦੇ ਜਿਲਾ ਬੈਰਗਮੋ ਵਿਖੇ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿੱਚ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਦੁਆਰਾ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪਾਵਨ ਦਿਹਾੜੇ ਤੇ ਤਿੰਨ ਰੋਜਾ ਸਮਾਗਮ 15 ਤੋਂ 17 ਨਵੰਬਰ ਤੱਕ ਕਰਵਾਏ ਜਾ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ- ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਆਯੋਜਿਤ
15 ਨਵੰਬਰ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ। ਦੁਨੀਆ ਭਰ ਵਿੱਚ 15 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਚਲਦਿਆਂ ਸ਼ੁੱਕਰਵਾਰ ਸ਼ਾਮ ਨੂੰ ਵੀ ਵਿਸ਼ੇਸ਼ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਭਾਈ ਪ੍ਰੇਮ ਸਿੰਘ ਜੀ ਪਦਮ ਦਾ ਢਾਡੀ ਜੱਥਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜੇਗਾ। ਐਤਵਾਰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਪ੍ਰਬੰਧਕਾਂ ਦੁਆਰਾ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਪਹੁੰਚਣ ਦੀ ਵਿਸ਼ੇਸ਼ ਅਪੀਲ ਕੀਤੀ। ਇੱਥੇ ਜ਼ਿਕਰਯੋਗ ਹੈ ਕਿ ਗੁਰਦੁਆਰਾ ਕੋਰਤੇਨੋਵਾ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਹਰ ਸਾਲ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ। ਪਿਛਲੇ ਪੰਜ ਹਫਤਿਆਂ ਤੋਂਂ ਲਗਾਤਾਰ ਹਰ ਐਤਵਾਰ ਸਵੇਰੇ ਪ੍ਰਭਾਤ ਫੇਰੀਆਂ ਚੱਲ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।