ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 71ਵੀਂ ਬਰਸੀ ਸੰਬੰਧੀ ਹੋਏ ਗੁਰਮਤਿ ਸਮਾਗਮ
Monday, Jun 21, 2021 - 11:13 AM (IST)

ਰੋਮ (ਕੈਂਥ): ਇਟਲੀ ਦੇ ਜ਼ਿਲ੍ਹਾ ਵਿਚੈਂਸਾ ਦੇ ਕਸਬਾ ਕਿਆਂਪੋ ਵਿਖੇ ਸਥਿਤ "ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 71ਵੀਂ ਬਰਸੀ ਨੂੰ ਮੁੱਖ ਰੱਖਦਿਆਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ।
ਪੜ੍ਹੋ ਇਹ ਅਹਿਮ ਖਬਰ- ਲੰਡਨ 'ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਡਰੋਂ ਹਜਾਰਾਂ ਲੋਕਾਂ ਨੇ ਲਗਵਾਈ ਵੈਕਸੀਨ
ਇਸ ਬਰਸੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਟਲੀ ਦਾ ਪ੍ਰਸਿੱਧ ਢਾਡੀ ਜੱਥਾ ਭਾਈ ਮੇਜ਼ਰ ਸਿੰਘ ਮਾਨ ਅਤੇ ਸਾਥੀਆਂ ਨੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਜੀਵਨੀ ਸਬੰਧੀ ਚਾਨਣਾ ਪਾਉਂਦੇ ਹੋਏ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਅਭਿਲਾਸ਼ੀ ਸਿੰਘਾ ਵਲੋ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।