ਇਟਲੀ : ਨੌਜਵਾਨਾਂ ਵੱਲੋਂ ਕਿਸਾਨ ਸੰਘਰਸ਼ ਨੂੰ ਹਰ ਤਰ੍ਹਾਂ ਦੀ ਮਦਦ ਦਾ ਐਲਾਨ

11/30/2020 3:22:20 PM

ਮਿਲਾਨ/ਇਟਲੀ (ਸਾਬੀ ਚੀਨੀਆ): ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਕਾਲਾ ਕਾਨੂੰਨਾਂ ਖਿਲਾਫ ਆਰੰਭ ਕੀਤੇ ਸੰਘਰਸ਼ ਨੂੰ ਦੇਸ਼ ਵਿਦੇਸ਼ ਵਿਚੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਵੱਲੋਂ ਸੰਘਰਸ਼ ਨਾਲ ਜੁੜੀ ਹਰ ਖ਼ਬਰ 'ਤੇ ਨਿਗਾਹ੍ਹਾਂ ਰੱਖੀਆਂ ਹੋਈਆਂ ਹਨ। 

ਇਟਲੀ ਦੇ ਜ਼ਿਲ੍ਹਾ ਬੈਰਗਾਮੋ ਦੇ ਨੌਜਵਾਨਾਂ ਵੱਲੋਂ ਇਸ ਅੰਦੋਲਨ ਨੂੰ ਪੂਰਾ ਸਮਰਥਨ ਦਿੰਦੇ ਹੋਏ ਆਖਿਆ ਗਿਆ ਕਿ ਉਹ ਵਿਦੇਸ਼ਾਂ ਵਿਚ ਬੈਠੇ ਹੋਣ ਕਾਰਨ ਬੇਸ਼ਕ ਜਿਸਮਾਨੀ ਤੌਰ 'ਤੇ ਆਪਣੇ ਬਜੁਰਗਾਂ ਅਤੇ ਭਰਾਵਾਂ ਦੇ ਨਾਲ ਦਿੱਲੀ ਨਹੀ ਜਾ ਸਕੇ ਪਰ ਸਰਕਾਰੀ ਧੱਕੇਸ਼ਾਹੀ ਖਿਲਾਫ ਉਹ ਆਪਣੇ ਕਿਸਾਨ ਭਰਾਵਾਂ ਦੀ ਹਰ ਤਰ੍ਹਾਂ ਮਦਦ ਕਰਨ ਲਈ ਤਿਆਰ ਬੈਠੇ ਹਨ 

ਪੜ੍ਹੋ ਇਹ ਅਹਿਮ ਖਬਰ- ਬ੍ਰਿਸਬੇਨ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਮੁਜ਼ਾਹਰਾ 

ਇਸ ਮੌਕੇ ਮੌਜੂਦ ਨੌਜਵਾਨਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਹੋਣ ਵਾਲੀ ਕਿਸੇ ਵੀ ਅਣ ਸੁਖਾਵੀਂ ਦੁਰਘਟਨਾ 'ਤੇ ਆਪਣੇ ਪੰਜਾਬੀ ਭਰਾਵਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਮੋਢੇ ਨਾਲ ਮੋਢਾ ਲਾਕੇ ਨਾਲ ਖੜ੍ਹੇ ਹਨ। ਦੱਸਣਯੋਗ ਹੈ ਕਿ ਇੰਨਾਂ ਨੌਜਵਾਨਾਂ ਵੱਲੋਂ ਇਸ ਸੰਘਰਸ਼ ਵਿਚ ਸ਼ਹੀਦ ਹੋਏ ਦੌਵੇ ਪੰਜਾਬੀਆਂ ਦੀ ਆਰਥਿਕ ਮਦਦ ਕਰਨ ਦਾ ਬੀੜਾ ਵੀ ਚੁੱਕਿਆ ਗਿਆ ਹੈ।


Vandana

Content Editor

Related News