ਇਟਲੀ : 27-28 ਫ਼ਰਵਰੀ ਨੂੰ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਆਗਮਨ ਪੁਰਬ

02/26/2021 3:21:37 PM

ਰੋਮ (ਕੈਂਥ): ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਮੌਨਤੇਕੀਓ ਮਜੋਰੇ ਵਿਖੇ ਵਿਚੈਂਸਾ ਅਤੇ ਵਿਰੋਨਾ ਦੀ ਸਮੂਹ ਸੰਗਤ ਵੱਲੋਂ ਮਹਾਨ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ 27-28 ਫਰਵਰੀ 2021 ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਬੜੀ ਹੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਲਈ ਪ੍ਰਬੰਧਕ ਕਮੇਟੀ ਪ੍ਰਧਾਨ ਸਤਪਾਲ ਭੈਰੋਂ ਤੇ ਸਮੂਹ ਸੇਵਾਦਾਰਾਂ ਨੇ ਸਮੂਹ ਸਾਧ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸੁਭਾਗੇ ਮੌਕੇ 'ਤੇ ਪਹੁੰਚ ਕੇ ਗੁਰੂ ਘਰ ਦੀਆਂ ਰੌਣਕਾਂ ਵਧਾੳ ਅਤੇ ਆਪਣਾ ਜੀਵਨ ਸਫ਼ਲ ਕਰੋ।

PunjabKesari

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ : ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਇਸ ਮੌਕੇ ਸ਼ਨੀਵਾਰ 27 ਫਰਵਰੀ 2021 ਸਵੇਰੇ ਨਿਸ਼ਾਨ ਸਾਹਿਬ ਜੀ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਸ ਉਪਰੰਤ ਗੁਰੂ ਘਰ ਵਿਖੇ ਕੀਰਤਨ ਦਰਬਾਰ ਸਜਾਏ ਜਾਣਗੇ।ਐਤਵਾਰ 28 ਫਰਵਰੀ 2021 ਸਵੇਰੇ 10:00 ਵਜੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ ਅੰਮ੍ਰਿਤ ਬਾਣੀ ਦੇ ਅਖੰਡ ਜਾਪਾਂ ਦੇ ਭੋਗ ਪਾਏ ਜਾਣਗੇ।ਸਮੂਹ ਸੰਗਤਾਂ ਨੂੰ ਗੁਜਾਰਿਸ ਹੈ ਕਿ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਰੀ ਕੀਤੀਆਂ ਗਈਆਂ ਕਾਨੂੰਨੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਇਸ ਖਾਸ ਮੌਕੇ ਤੇ ਬੀਬੀ ਭੁਪਿੰਦਰ ਕੌਰ ਜੀ ਦਾ ਕੀਰਤਨੀ ਜਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
 


Vandana

Content Editor

Related News